ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਜਪਾ ਵੱਲੋਂ ਅੰਮ੍ਰਿਤਸਰ ਵਿੱਚ ਤਿਰੰਗਾ ਯਾਤਰਾ

ਸਾਬਕਾ ਬ੍ਰਿਗੇਡੀਅਰ ਸੁਧੀਰ ਕੁਮਾਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਅੰਮ੍ਰਿਤਸਰ ਵਿੱਚ ਤਿਰੰਗਾ ਯਾਤਰਾ ਕੱਢਦੇ ਹੋਏ ਭਾਜਪਾ ਕਾਰਕੁਨ ਤੇ ਆਗੂ। -ਫੋਟੋ: ਸੁਨੀਲ ਕੁਮਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 17 ਮਈ

Advertisement

‘ਅਪਰੇਸ਼ਨ ਸਿੰਧੂਰ’ ਮਗਰੋਂ ਭਾਜਪਾ ਨੇ ਅੱਜ ਸ਼ਾਮ ਇਥੇ ਤਿਰੰਗਾ ਯਾਤਰਾ ਕੱਢੀ। ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕੱਢੀ ਗਈ ਤਿਰੰਗਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਕਾਰਕੁਨ ਸ਼ਾਮਲ ਸਨ। ਉਨ੍ਹਾਂ ਨੂੰ ਸੇਵਾਮੁਕਤ ਬ੍ਰਿਗੇਡੀਅਰ ਸੁਧੀਰ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪ੍ਰਦਰਸ਼ਨਕਾਰੀ ਮੋਟਰਸਾਈਕਲ ਸਕੂਟਰਾਂ ਆਦਿ ’ਤੇ ਸਵਾਰ ਸਨ ਅਤੇ ਉਨ੍ਹਾਂ ਨੇ ਹੱਥ ਵਿੱਚ ਤਿਰੰਗੇ ਝੰਡੇ ਫੜੇ ਹੋਏ ਸਨ ਤੇ ਨਾਅਰੇਬਾਜ਼ੀ ਕਰ ਰਹੇ ਸਨ। ਇਹ ਤਿਰੰਗਾ ਯਾਤਰਾ ਸਥਾਨਕ ਹਾਲ ਗੇਟ ਤੋਂ ਸ਼ੁਰੂ ਹੋ ਕੇ ਹਾਲ ਬਾਜ਼ਾਰ, ਗੋਲ ਹੱਟੀ ਚੌਕ, ਬਿਜਲੀ ਵਾਲਾ ਚੌਕ, ਟਾਊਨ ਹਾਲ, ਕਟਰਾ ਜੈਮਲ ਸਿੰਘ, ਚੌਕ ਫਰੀਦ ਤੋਂ ਹੁੰਦੀ ਹੋਈ ਹਾਥੀ ਗੇਟ ਵਿਖੇ ਪੁੱਜ ਕੇ ਸਮਾਪਤ ਹੋਈ। ਤਿਰੰਗਾ ਯਾਤਰਾ ਵਿੱਚ ਭਾਜਪਾ ਆਗੂ ਕੇਡੀ ਭੰਡਾਰੀ, ਸਲਿਲ ਕਪੂਰ, ਮਨੀਸ਼ ਸ਼ਰਮਾ, ਸਾਬਕਾ ਮੰਤਰੀ ਪ੍ਰੋਫੈਸਰ ਲਕਸ਼ਮੀ ਕਾਂਤਾ ਚਾਵਲਾ, ਰਜਿੰਦਰ ਮੋਹਨ ਸਿੰਘ ਛੀਨਾ, ਰਕੇਸ਼ ਗਿੱਲ, ਡਾਕਟਰ ਰਾਮ ਚਾਵਲਾ, ਸੁਖਮਿੰਦਰ ਸਿੰਘ , ਹਰਜਿੰਦਰ ਸਿੰਘ ਠੇਕੇਦਾਰ, ਸਰੂਤੀ ਵਿੱਜ ਤੇ ਹੋਰ ਆਗੂ ਸ਼ਾਮਲ ਸਨ।

ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ 22 ਅਪਰੈਲ ਨੂੰ ਪਹਿਲਗਾਮ ਵਿੱਚ ਵਾਪਰੇ ਅਤਿਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨੂੰ ਸਬਕ ਸਿਖਾਉਣ ਵਾਸਤੇ ਭਾਰਤੀ ਫੌਜ ਵੱਲੋਂ ਅਪਰੇਸ਼ਨ ਸਿੰਧੂਰ ਚਲਾਇਆ ਗਿਆ ਸੀ। ਇਸ ਤਹਿਤ ਭਾਰਤੀ ਫੌਜ ਵੱਲੋਂ ਪਾਕਿਸਤਾਨ ਦੇ ਵੱਖ ਵੱਖ ਥਾਵਾਂ ’ਤੇ ਨੌਂ ਅਤਿਵਾਦੀ ਟਿਕਾਣਿਆਂ ਨੂੰ ਤਬਾਹ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਪਾਕਿਸਤਾਨ ਵੱਲੋਂ ਕੋਈ ਅਜਿਹੀ ਅਤਿਵਾਦੀ ਕਾਰਵਾਈ ਨੂੰ ਸ਼ਹਿ ਦਿੱਤੀ ਜਾਂਦੀ ਹੈ ਤਾਂ ਭਾਰਤ ਵੱਲੋਂ ਉਸ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

Advertisement