DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Ekta Ugrahan DC office siege: ਉਗਰਾਹਾਂ ਯੂਨੀਅਨ ਦੇ ਆਗੂਆਂ ਦੀ ਪੁਲੀਸ ਨਾਲ ਖਿੱਚਧੂਹ

ਬੀ ਕੇ ਯੂ (ਏਕਤਾ)-ਉਗਰਾਹਾਂ ਵੱਲੋਂ ਅੱਜ ਡੀ ਸੀ ਦਫ਼ਤਰ ਦਾ ਘਿਰਾਓ ਕਰਨ ਸਮੇਂ ਪ੍ਰਦਰਸ਼ਨਕਾਰੀ ਅਤੇ ਪੁਲੀਸ ਵਿਚਾਲੇ ਖਿੱਚ ਧੂਹ ਹੋਈ। ਇਸ ਦੌਰਾਨ ਇੱਕ ਕਿਸਾਨ ਆਗੂ ਦੀ ਦਸਤਾਰ ਵੀ ਉੱਤਰ ਗਈ। ਕਿਸਾਨ ਜਥੇਬੰਦੀ ਵੱਲੋਂ 30 ਅਗਸਤ ਤੋਂ ਜ਼ਿਲ੍ਹਾ ਹੈੱਡਕੁਆਰਟਰ ’ਤੇ ਲਾਇਆ...

  • fb
  • twitter
  • whatsapp
  • whatsapp
featured-img featured-img
ਬੀ ਕੇ ਯੂ (ਏਕਤਾ)-ਉਗਰਾਹਾਂ ਕੇ ਆਗੂ ਡੀ ਸੀ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ।
Advertisement

ਬੀ ਕੇ ਯੂ (ਏਕਤਾ)-ਉਗਰਾਹਾਂ ਵੱਲੋਂ ਅੱਜ ਡੀ ਸੀ ਦਫ਼ਤਰ ਦਾ ਘਿਰਾਓ ਕਰਨ ਸਮੇਂ ਪ੍ਰਦਰਸ਼ਨਕਾਰੀ ਅਤੇ ਪੁਲੀਸ ਵਿਚਾਲੇ ਖਿੱਚ ਧੂਹ ਹੋਈ। ਇਸ ਦੌਰਾਨ ਇੱਕ ਕਿਸਾਨ ਆਗੂ ਦੀ ਦਸਤਾਰ ਵੀ ਉੱਤਰ ਗਈ। ਕਿਸਾਨ ਜਥੇਬੰਦੀ ਵੱਲੋਂ 30 ਅਗਸਤ ਤੋਂ ਜ਼ਿਲ੍ਹਾ ਹੈੱਡਕੁਆਰਟਰ ’ਤੇ ਲਾਇਆ ਪੱਕਾ ਮੋਰਚਾ ਅੱਜ ਸੱਤਵੇਂ ਦਿਨ ਵੀ ਜਾਰੀ ਰਿਹਾ। ਮੋਰਚੇ ਦੇ ਸੱਤਵੇਂ ਦਿਨ ਜਥੇਬੰਦੀ ਵੱਲੋਂ ਆਗੂਆਂ ਅਤੇ ਕਿਸਾਨਾਂ ਉੱਪਰ ਪਿਛਲੇ ਕਿਸਾਨ ਸੰਘਰਸ਼ਾਂ ਦੌਰਾਨ ਦਰਜ ਕੀਤੇ ਰੇਲਵੇ ਸਣੇ ਹੋਰ ਪੁਲੀਸ ਕੇਸ ਰੱਦ ਕਰਵਾਉਣ ਦੀ ਮੰਗ ਲਈ ਡੀ ਸੀ ਦਫ਼ਤਰ ਦਾ ਘਿਰਾਓ ਕੀਤਾ ਗਿਆ।

ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਧਰਨੇ ’ਤੇ ਬੈਠੇ ਸਨ। ਅੱਜ ਉਨ੍ਹਾਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਬੈਠਣ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀ ਜਦੋਂ ਕੰਪਲੈਕਸ ਅੰਦਰ ਦਾਖ਼ਲ ਹੋਣ ਲੱਗੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ। ਇਸ ਦੌਰਾਨ ਦੋਵੇਂ ਪਾਸੇ ਖਿੱਚ-ਧੂਹ ਹੋਈ। ਇਸ ਕਾਰਵਾਈ ਦੌਰਾਨ ਇੱਕ ਪ੍ਰਦਰਸ਼ਨਕਾਰੀ ਦੀ ਦਸਤਾਰ ਉਤਰ ਗਈ ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਰੋਹ ਵਿੱਚ ਆ ਗਏ। ਕਿਸਾਨ ਆਗੂਆਂ ਨੇ ਦੱਸਿਆ ਕਿ ਹੁਣ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਨਾਲ ਮਿਲਾਉਣ ਦਾ ਭਰੋਸਾ ਦਿੱਤਾ ਗਿਆ ਹੈ।

Advertisement

ਇਸ ਮੌਕੇ ਜਥੇਬੰਦੀ ਦੇ ਆਗੂ ਕਸ਼ਮੀਰ ਸਿੰਘ ਧੰਗਾਈ ਅਤੇ ਬਘੇਲ ਸਿੰਘ ਨੇ ਕਿਹਾ ਕਿ ਲੋਕਾਂ ਅਤੇ ਕਿਸਾਨਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਸੰਘਰਸ਼ਾਂ ਦੌਰਾਨ ਆਗੂਆਂ ਉੱਪਰ ਦਰਜ ਕੀਤੇ ਪੁਰਾਣੇ ਕੇਸਾਂ ਨੂੰ ਸਰਕਾਰ ਤੁਰੰਤ ਰੱਦ ਕਰੇ। ਜੇ ਭਾਰਤ ਸਰਕਾਰ ਅਮਰੀਕਾ ਨਾਲ ਕਿਸਾਨ ਤੇ ਲੋਕ ਵਿਰੋਧੀ ਕਰ-ਮੁਕਤ ਵਪਾਰ ਸਮਝੌਤਾ ਕਰਦੀ ਹੈ ਤਾਂ ਇਸ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement

ਇਸ ਮੌਕੇ ਡਾ. ਕੁਲਦੀਪ ਸਿੰਘ ਮੱਤੇਨੰਗਲ, ਜਸਪਾਲ ਸਿੰਘ ਧੰਗਾਈ, ਪਰਗਟ ਸਿੰਘ ਧਰਮਕੋਟ, ਬਾਬਾ ਰਾਜਨ ਸਿੰਘ, ਡਾ. ਪਰਮਿੰਦਰ ਸਿੰਘ ਪੰਡੋਰੀ, ਬਾਬਾ ਜਗਜੀਵਨ ਸਿੰਘ ਤਲਵੰਡੀ, ਸੁਮੀਤ ਸਿੰਘ ਤਰਕਸ਼ੀਲ ਆਦਿ ਹਾਜ਼ਰ ਸਨ।

ਸਹਿਕਾਰੀ ਬੈਂਕ ਸਾਹਮਣੇ ਧਰਨਾ

ਤਰਨ ਤਾਰਨ (ਗੁਰਬਖ਼ਸ਼ਪੁਰੀ): ਬੀ ਕੇ ਯੂ (ਏਕਤਾ)-ਉਗਰਾਹਾਂ ਵੱਲੋਂ ਅੱਜ ਇੱਥੇ ਕੇਂਦਰੀ ਸਹਿਕਾਰੀ ਬੈਂਕ ਸਾਹਮਣੇ ਧਰਨਾ ਦੇ ਕੇ ਅਧਿਕਾਰੀਆਂ ਦਾ ਘਿਰਾਓ ਕੀਤਾ ਗਿਆ। ਉਨ੍ਹਾਂ ਮੰਗਾਂ ਨਾ ਮੰਨੇ ਜਾਣ ’ਤੇ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ ਦੀ ਅਗਵਾਈ ਵਿੱਚ ਕੀਤੇ ਘਿਰਾਓ ਵਿੱਚ ਸ਼ਾਮਲ ਕਿਸਾਨਾਂ ਨੂੰ ਹਰਦੀਪ ਸਿੰਘ ਜੌੜਾ, ਦਲੇਰ ਸਿੰਘ ਰਾਜੋਕੇ, ਸੁਖਵੰਤ ਸਿੰਘ ਵਲਟੋਹਾ ਤੇ ਭੁਪਿੰਦਰ ਸਿੰਘ ਠੱਠੀਆਂ ਨੇ ਸੰਬੋਧਨ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਾ ਅਤੇ ਬਲਾਕਾਂ ਆਗੂਆਂ ਇੰਦਰਜੀਤ ਸਿੰਘ ਮਾੜੀਮੇਘਾ, ਦਰਬਾਰਾ ਸਿੰਘ ਵਲਟੋਹਾ, ਸੁਖਬੀਰ ਸਿੰਘ ਗੱਗੂਪੂਆ, ਬਾਬਾ ਕਾਲ਼ਾ ਸਿੰਘ ਝਬਾਲ ਨੇ ਵੀ ਵਿਚਾਰ ਰੱਖੇ।

Advertisement
×