DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Blackout mock drill: ਬਲੈਕਆਊਟ ਦੌਰਾਨ ਅੰਮ੍ਰਿਤਸਰ ’ਚ ਸਾਇਰਨ ਵੱਜੇ

ਲੋਕਾਂ ਨੂੰ ਜੰਗ ਵਰਗੀ ਸਥਿਤੀ ਦੀ ਤਿਆਰੀ ਲੲੀ ਪ੍ਰੇਰਿਆ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਮੌਕ ਡਰਿੱਲ ਕਰਦੇ ਹੋਏ ਮੁਲਾਜ਼ਮ।
Advertisement

ਅੰਮ੍ਰਿਤਸਰ ਸ਼ਹਿਰ ਵਿੱਚ ਅੱਜ ਰਾਤ ਨੂੰ ਸਿਵਲ ਡਿਫੈਂਸ ਅਭਿਆਸ ਦੇ ਹਿੱਸੇ ਵਜੋਂ ਰਾਤ 8 ਵਜੇ ਤੋਂ ਰਾਤ 8.30 ਵਜੇ ਤੱਕ ਪਾਈਟੈਕਸ ਗਰਾਊਂਡ ਰਣਜੀਤ ਐਵੇਨਿਊ ਵਿੱਚ ਬਲੈਕਆਊਟ ਕੀਤਾ ਗਿਆ, ਜਿਸ ਦੌਰਾਨ ਉਸ ਖੇਤਰ ਦੀਆਂ ਲਾਈਟਾਂ ਬੰਦ ਰੱਖੀਆਂ ਗਈਆਂ। ਮੌਕ ਡਰਿੱਲ ਦੌਰਾਨ ਪੂਰੇ ਸ਼ਹਿਰ ਵਿੱਚ ਰਾਤ ਪੂਰੇ 8 ਵਜੇ ਸਾਇਰਨ ਵੱਜੇ ਅਤੇ ਮੌਕ ਡਰਿੱਲ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਾਲੰਟੀਅਰ ਤੌਰ ’ਤੇ ਵੀ ਲੋਕਾਂ ਨੇ ਆਪਣੇ ਘਰਾਂ ਤੇ ਕਾਰੋਬਾਰੀ ਅਦਾਰਿਆਂ ਦੀਆਂ ਲਾਈਟਾਂ ਬੰਦ ਰੱਖੀਆਂ।

ਸਹਾਇਕ ਕਮਿਸ਼ਨਰ ਜਨਰਲ ਮੈਡਮ ਪ੍ਰਗਤੀ ਸੇਠੀ ਨੇ ਦੱਸਿਆ ਕਿ ਬਲੈਕਆਊਟ ਦੌਰਾਨ ਲਾਈਟਾਂ ਬੰਦ ਰੱਖਣ ਦਾ ਅਭਿਆਸ ਕੀਤਾ ਗਿਆ, ਜਿਸ ਵਿੱਚ ਬਿਜਲੀ ਵਿਭਾਗ ਦੇ ਨਾਲ ਨਾਲ ਲੋਕਾਂ ਨੇ ਵੀ ਸਹਿਯੋਗ ਦਿੱਤਾ। ਮੌਕ ਡਰਿਲ ਦੌਰਾਨ ਲੋਕਾਂ ਨੂੰ ਹਵਾਈ ਹਮਲੇ ਦੌਰਾਨ ਘਰਾਂ ਤੋਂ ਬਾਹਰ ਨਿਕਲਣ ਅਤੇ ਬਚਾਅ ਦੇ ਲਈ ਸਿਵਿਲ ਡਿਫੈਂਸ ਦੇ ਕਰਮਚਾਰੀਆਂ ਵੱਲੋਂ ਟਰਾਇਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਭਿਆਸ ਦਾ ਉਦੇਸ਼ ਸੰਭਾਵੀ ਹਵਾਈ ਹਮਲਿਆਂ ਜਾਂ ਯੁੱਧ ਵਰਗੀਆਂ ਸਥਿਤੀਆਂ ਦੌਰਾਨ ਐਮਰਜੈਂਸੀ ਪ੍ਰਤੀਕਿਰਿਆ ਲਈ ਵਸਨੀਕਾਂ ਨੂੰ ਤਿਆਰ ਕਰਨਾ ਸੀ।ਉਨ੍ਹਾਂ ਕਿਹਾ ਕਿ ਹਵਾਈ ਹਮਲਿਆਂ ਦੌਰਾਨ ਸੰਭਾਵੀ ਟਾਰਗੇਟ ਬਣਨ ਤੋਂ ਬਚਣ ਲਈ ਕਰੈਸ਼ ਬਲੈਕਆਉਟ ਇੱਕ ਮਹੱਤਵਪੂਰਨ ਐਮਰਜੈਂਸੀ ਉਪਾਅ ਸਮਝਿਆ ਜਾਂਦਾ ਹੈ। ਇਸ ਮੌਕੇ ਵਧੀਕ ਕੰਟਰੋਲਰ ਮਨਪ੍ਰੀਤ ਸਿੰਘ ਰੰਧਾਵਾ (ਜ਼ਿਲ੍ਹਾ ਕਮਾਂਡੈਂਟ) ਨੇ ਦੱਸਿਆ ਕਿ ਹਰ ਸਾਲ ਦੇ ਅਪਰੈਲ ਤੇ ਨਵੰਬਰ ਦੇ ਮਹੀਨੇ ਵਿੱਚ ਮੌਕ ਡਰਿਲ ਕਰਵਾਈ ਜਾਂਦੀ ਹੈ ਤਾਂ ਜੋ ਨਾਗਰਿਕਾਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਤਿਆਰ ਕੀਤਾ ਜਾ ਸਕੇ।

Advertisement

ਹੰਗਾਮੀ ਹਾਲਤ ’ਚ ਬਚਾਅ ਸਬੰਧੀ ਕਰਵਾਈਆਂ ਦੀ ਰਿਹਰਸਲ ਕੀਤੀ

ਜਲੰਧਰ (ਹਤਿੰਦਰ ਮਹਿਤਾ): ਅੱਜ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ, ਜਲੰਧਰ ਵਿੱਚ ਐੱਸ ਡੀ ਐੱਮ ਨਵਦੀਪ ਸਿੰਘ ਵੱਲੋਂ ਜਾਣਕਾਰੀ ਦਿੱਤੇ ਜਾਣ ਮਗਰੋਂ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਡਰਿੱਲ ਕਰਵਾਈ ਗਈ। ਇਹ ਮੌਕ ਡਰਿੱਲ ‘ਏਅਰ ਰੇਡ’ ਚਿਤਾਵਨੀ ਸਿਗਨਲ ਨਾਲ ਸ਼ੁਰੂ ਹੋਈ, ਉਪਰੰਤ ‘ਆਲ ਕਲੀਅਰ’ ਸਿਗਨਲ ਨਾਲ ਸਮਾਪਤ ਹੋਈ। ਰਾਤ 8 ਵਜੇ ਤੋਂ 8:15 ਤੱਕ ਬਲੈਕਆਊਟ ਉਪਰੰਤ ਸਬੰਧਤ ਵਿਭਾਗਾਂ ਦੇ ਤਾਲਮੇਲ ਨਾਲ ਅੱਗ ਬੁਝਾਊ ਕਾਰਵਾਈ, ਸਰਚ ਤੇ ਬਚਾਅ ਕਾਰਜ, ਫਸਟ-ਏਡ ਅਤੇ ਮੈਡੀਕਲ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਕੱਢਣ, ਟ੍ਰੈਫਿਕ ਅਤੇ ਭੀੜ ਕੰਟਰੋਲ ਦੇ ਉਪਾਵਾਂ ਦੀ ਰਿਹਰਸਲ ਕੀਤੀ ਗਈ। ਅਭਿਆਸ ਦੌਰਾਨ ਸਿਵਲ ਡਿਫੈਂਸ ਦੇ ਕਮਾਂਡੈਂਟ ਜਸਕਰਨ ਸਿੰਘ ਦੀ ਅਗਵਾਈ ਵਿਚ ਸਿਵਲ ਡਿਫੈਂਸ ਦੇ ਵਾਲੰਟੀਅਰ, ਜ਼ਿਲ੍ਹਾ ਪੁਲੀਸ, ਸਿਹਤ ਵਿਭਾਗ, ਨਗਰ ਨਿਗਮ, ਐੱਸ ਡੀ ਆਰ ਐੱਫ., ਐੱਨ ਸੀ ਸੀ ਤੇ ਹੋਮਗਾਰਡਜ਼ ਦੇ ਜਵਾਨਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੀ ਜ਼ਿੰਮੇਵਾਰੀ ਨਿਭਾਈ। ਡੀ ਸੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਇਕ ਰੂਟੀਨ ਅਭਿਆਸ ਸੀ।

Advertisement

Advertisement
×