DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Blocked Drainage: ਸੀਵਰੇਜ ਓਵਰਫਲੋਅ ਹੋਣ ਕਾਰਨ ਪ੍ਰੇਸ਼ਾਨੀ

ਇੱਥੇ ਗਊਸ਼ਾਲਾ ਬਾਜ਼ਾਰ ’ਚ ਸੀਵਰੇਜ ਬੰਦ ਹੋਣ ਕਾਰਨ ਸੜਕਾਂ ’ਤੇ ਫੈਲ ਰਿਹਾ ਗੰਦਾ ਪਾਣੀ ਦੁਕਾਨਦਾਰਾਂ ਤੇ ਰਾਹਗੀਰਾਂ ਲਈ ਮੁਸੀਬਤ ਬਣਿਆ ਹੋਇਆ ਹੈ। ਤਿਉਹਾਰਾਂ ਦੇ ਦਿਨਾਂ ’ਚ ਜਦੋਂ ਲੋਕ ਖਰੀਦਦਾਰੀ ਲਈ ਬਾਜ਼ਾਰਾਂ ਦਾ ਰੁਖ਼ ਕਰ ਰਹੇ ਹਨ, ਉਸ ਸਮੇਂ ਇੱਥੇ ਆਉਣ...

  • fb
  • twitter
  • whatsapp
  • whatsapp
featured-img featured-img
ਗਊਸ਼ਾਲਾ ਬਾਜ਼ਾਰ ਵਿੱਚ ਦੂਸ਼ਿਤ ਪਾਣੀ ’ਚੋਂ ਗੁਜ਼ਰਦੇ ਹੋਏ ਰਾਹਗੀਰ।
Advertisement

ਇੱਥੇ ਗਊਸ਼ਾਲਾ ਬਾਜ਼ਾਰ ’ਚ ਸੀਵਰੇਜ ਬੰਦ ਹੋਣ ਕਾਰਨ ਸੜਕਾਂ ’ਤੇ ਫੈਲ ਰਿਹਾ ਗੰਦਾ ਪਾਣੀ ਦੁਕਾਨਦਾਰਾਂ ਤੇ ਰਾਹਗੀਰਾਂ ਲਈ ਮੁਸੀਬਤ ਬਣਿਆ ਹੋਇਆ ਹੈ। ਤਿਉਹਾਰਾਂ ਦੇ ਦਿਨਾਂ ’ਚ ਜਦੋਂ ਲੋਕ ਖਰੀਦਦਾਰੀ ਲਈ ਬਾਜ਼ਾਰਾਂ ਦਾ ਰੁਖ਼ ਕਰ ਰਹੇ ਹਨ, ਉਸ ਸਮੇਂ ਇੱਥੇ ਆਉਣ ਵਾਲਿਆਂ ਦਾ ਸਵਾਗਤ ਸੀਵਰੇਜ ਦੇ ਗੰਦੇ ਪਾਣੀ ਤੇ ਬਦਬੂ ਨਾਲ ਹੋ ਰਿਹਾ ਹੈ। ਸਥਾਨਕ ਦੁਕਾਨਦਾਰਾਂ ਅਨੁਸਾਰ ਪਿਛਲੇ 10 ਤੋਂ 15 ਦਿਨਾਂ ਤੋਂ ਬਣੀ ਇਸ ਸਮੱਸਿਆ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਦੁਕਾਨਦਾਰਾਂ ਦੀ ਗਾਹਕੀ ’ਤੇ ਵੀ ਅਸਰ ਪੈ ਰਿਹਾ ਹੈ। ਦੁਕਾਨਦਾਰਾਂ ਤੇ ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਇਸ ਸਮੱਸਿਆ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਹੈ, ਪਰ ਹਾਲੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਸਥਾਨਕ ਲੋਕਾਂ ਨੇ ਮੰਗ ਕੀਤੀ ਕਿ ਬਾਜ਼ਾਰ ’ਚ ਸੀਵਰੇਜ ਦੀ ਤੁਰੰਤ ਸਫ਼ਾਈ ਕਰਵਾ ਕੇ ਓਵਰਫਲੋਅ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ, ਤਾਂ ਜੋ ਦੁਕਾਨਦਾਰਾਂ ਅਤੇ ਖਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਰਾਹਤ ਮਿਲ ਸਕੇ।

Advertisement
Advertisement
×