ਆਟੋ ’ਚੋਂ ਲਾਸ਼ ਮਿਲੀ
ਇਥੋਂ ਦੇ ਸਰਜੀਕਲ ਕੰਪਲੈਕਸ ਵਿੱਚ ਇੱਕ ਆਟੋਰਿਕਸ਼ਾ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਜਰਨੈਲ ਸਿੰਘ (35) ਵਜੋਂ ਹੋਈ ਹੈ, ਜੋ ਕਿ ਰਾਜਪੁਰਾ ਦਾ ਰਹਿਣ...
Advertisement
ਇਥੋਂ ਦੇ ਸਰਜੀਕਲ ਕੰਪਲੈਕਸ ਵਿੱਚ ਇੱਕ ਆਟੋਰਿਕਸ਼ਾ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਜਰਨੈਲ ਸਿੰਘ (35) ਵਜੋਂ ਹੋਈ ਹੈ, ਜੋ ਕਿ ਰਾਜਪੁਰਾ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਜਰਨੈਲ ਸਿੰਘ ਲਗਪਗ ਡੇਢ ਸਾਲ ਪਹਿਲਾਂ ਜਲੰਧਰ ਆਇਆ ਸੀ ਅਤੇ ਇੱਥੇ ਆਟੋ ਰਿਕਸ਼ਾ ਚਲਾ ਰਿਹਾ ਸੀ। ਲੈਦਰ ਕੰਪਲੈਕਸ ਚੌਕੀ ਤੋਂ ਮੌਕੇ ’ਤੇ ਪਹੁੰਚੇ ਐੱਸ ਆਈ ਅਜਮੇਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਜੀਕਲ ਕੰਪਲੈਕਸ ਵਿੱਚ ਇੱਕ ਆਟੋ-ਰਿਕਸ਼ਾ ਵਿੱਚ ਇੱਕ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਜਰਨੈਲ ਸਿੰਘ ਦੇ ਪਰਿਵਾਰ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਹੈ।
Advertisement
Advertisement
×

