ਭੇਤਭਰੇ ਹਾਲਾਤ ’ਚ ਲਾਸ਼ ਮਿਲੀ
ਕਾਂਜਲੀ ਰੋਡ ’ਤੇ ਡਰੇਨ ਨੇੜੇ ਨੌਜਵਾਨ ਦੀ ਭੇਤਭਰੀ ਹਾਲਤ ’ਚ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਨੌਜਵਾਨ ਦੀ ਲਾਸ਼ ਅੰਮ੍ਰਿਤਸਰ ਚੁੰਗੀ ਨੇੜੇ ਡਰੇਨ ਦੇ ਕੰਢੇ ਤੋਂ ਮਿਲੀ...
Advertisement
ਕਾਂਜਲੀ ਰੋਡ ’ਤੇ ਡਰੇਨ ਨੇੜੇ ਨੌਜਵਾਨ ਦੀ ਭੇਤਭਰੀ ਹਾਲਤ ’ਚ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਨੌਜਵਾਨ ਦੀ ਲਾਸ਼ ਅੰਮ੍ਰਿਤਸਰ ਚੁੰਗੀ ਨੇੜੇ ਡਰੇਨ ਦੇ ਕੰਢੇ ਤੋਂ ਮਿਲੀ ਹੈ ਅਤੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਥਾਣਾ ਸਿਟੀ ਦੀ ਪੁਲੀਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ’ਚ ਰੱਖਵਾ ਦਿੱਤਾ ਹੈ।
Advertisement
Advertisement