DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖ਼ਾਲਸਾ ਕਾਲਜ ਮਾਹਿਲਪੁਰ ਵਿੱਚ ਪੁਸਤਕ ਅਤੇ ਕਲਾ ਉਤਸਵ ਸ਼ੁਰੂ

ਐੱਮ ਪੀ ਮਲਵਿੰਦਰ ਸਿੰਘ ਕੰਗ ਨੇ ਉਦਘਾਟਨ ਕੀਤਾ

  • fb
  • twitter
  • whatsapp
  • whatsapp
Advertisement
ਸਿੱਖ ਐਜੂਕੇਸ਼ਨਲ ਕੌਂਸਲ ਦੀ ਅਗਵਾਈ ਹੇਠ ਚੱਲ ਰਹੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਪੁਸਤਕ ਮੇਲਾ ਅਤੇ ਕਲਾ ਉਤਸਵ ਅੱਜ ਆਰੰਭ ਹੋ ਗਿਆ। ਇਸ ਮੌਕੇ ਉਦਘਾਟਨੀ ਸੈਸ਼ਨ ਵਿੱਚ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਪ੍ਰਧਾਨਗੀ ਮੰਡਲ ਵਿੱਚ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਸਕੱਤਰ ਪ੍ਰੋ. ਅਪਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬੈਂਸ ਹਾਜ਼ਰ ਪੁੱਜੇ। ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਪੁਸਤਕਾਂ ਤੇ ਕਲਾ ਪ੍ਰਦਰਸ਼ਨੀਆਂ ਨਾਲ ਜੁੜਨ ਦਾ ਸੱਦਾ ਦਿੱਤਾ। ਐੱਮ ਪੀ ਸ੍ਰੀ ਕੰਗ ਨੇ ਪ੍ਰਬੰਧਕਾਂ ਨੂੰ ਇਸ ਪੁਸਤਕ ਮੇਲੇ ਲਈ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪੁਸਤਕ ਸਭਿਆਚਾਰ ਨਾਲ ਜੁੜਨ ਅਤੇ ਸਮਾਜ ਸੇਵਾ ਵਿੱਚ ਵਧ-ਚੜ੍ਹ ਕੇ ਹਿੱਸਾ ਪਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਕਾਲਜ ਪ੍ਰਬੰਧਕਾਂ ਨੂੰ ਦੇਣ ਦਾ ਐਲਾਨ ਕੀਤਾ। ਸਮਾਗਮ ਦੇ ਮੁੱਖ ਵਕਤਾ ਵਜੋਂ ਹਾਜ਼ਰ ਪ੍ਰਸਿੱਧ ਕਹਾਣੀਕਾਰ ਵਰਿਆਮ ਸੰਧੂ ਨੇ ਪੰਜਾਬ ਦਾ ਇਨਕਲਾਬੀ ਇਤਿਹਾਸ ਅਤੇ ਯੁਵਾ ਵਰਗ ਵਿਸ਼ੇ ’ਤੇ ਮੁੱਖ ਭਾਸ਼ਣ ਦਿੱਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਵਰਿਆਮ ਸੰਧੂ, ਡਾ. ਗੋਪਾਲ ਸਿੰਘ ਬੁੱਟਰ ਅਤੇ ਗੁਰਮੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਦਿਨ ਦੇ ਦੂਜੇ ਸੈਸ਼ਨ ਵਿੱਚ ਪ੍ਰੋ. ਅਪਿੰਦਰ ਸਿੰਘ ਦੀ ਪੁਸਤਕ ‘ਧਰਮ ਅਤੇ ਵਿਗਿਆਨ ਅੰਤਰ ਸਬੰਧਤਾ’ ਸਬੰਧੀ ਸੰਵਾਦ ਸਮਾਗਮ ਰਚਾਇਆ ਗਿਆ। ਇਸ ਮੌਕੇ ਸੰਤ ਅਮੀਰ ਸਿੰਘ ਜਵੱਦੀ ਮੁਖੀ ਜਵੱਦੀ ਕਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਮਾਗਮ ਦੀ ਪ੍ਰਧਾਨਗੀ ਬਾਬਾ ਬਲਵੀਰ ਸਿੰਘ ਜਥੇਦਾਰ ਬੁੱਢਾ ਦਲ ਨੇ ਕੀਤੀ। ਇਸ ਮੌਕੇ ਪੁਸਤਕ ਬਾਰੇ ਲੇਖਕ ਬਲਜਿੰਦਰ ਮਾਨ, ਪ੍ਰੋ. ਅਜੀਤ ਲੰਗੇਰੀ, ਡਾ. ਹਰੀ ਸਿੰਘ ਜਾਚਕ ਅਤੇ ਇੰਦਰਪਾਲ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਲੇਖਕ ਨੂੰ ਕਿਤਾਬ ਦੀ ਸਿਰਜਣਾ ’ਤੇ ਵਧਾਈ ਦਿੱਤੀ। ਤੀਜੇ ਸੈਸ਼ਨ ਵਿੱਚ ਨਾਟ ਕਰਮੀ ਰਾਜਵਿੰਦਰ ਸਮਰਾਲਾ ਨੇ ਨਾਟਕ ‘ਰਾਹਾਂ ਵਿੱਚ ਅੰਗਿਆਰ ਬੜੇ ਸੀ’ ਪੇਸ਼ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਐੱਮ ਪੀ ਅਵਿਨਾਸ਼ ਰਾਏ ਖੰਨਾ, ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਅਤੇ ਡਾ. ਧਰਮਜੀਤ ਸਿੰਘ ਨੇ ਸ਼ਿਰਕਤ ਕੀਤੀ।

Advertisement
Advertisement
×