ਦਸਮੇਸ਼ ਗਰਲਜ਼ ਕਾਲਜ ਵਿੱਚ ਪੁਸਤਕ ਪ੍ਰਦਰਸ਼ਨੀ ਲਗਾਈ
ਇੱਥੋਂ ਦੇ ਦਸਮੇਸ਼ ਗਰਲਜ਼ ਕਾਲਜ, ਚੱਕ ਅੱਲ੍ਹਾ ਬਖ਼ਸ਼ ਵਿਖੇ ਵਿਦਿਆਰਥਣਾਂ ਦੀ ਗਿਆਨ ਪ੍ਰਤੀ ਰੁਚੀ ਵਧਾਉਣ ਅਤੇ ਉਨ੍ਹਾਂ ਨੂੰ ਨਵੀਂ ਲਿਖਤਾਂ ਨਾਲ ਜਾਣੂ ਕਰਨ ਲਈ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਲਾਇਬ੍ਰੇਰੀਅਨ ਡਾ. ਸਤਿੰਦਰਜੀਤ...
ਇੱਥੋਂ ਦੇ ਦਸਮੇਸ਼ ਗਰਲਜ਼ ਕਾਲਜ, ਚੱਕ ਅੱਲ੍ਹਾ ਬਖ਼ਸ਼ ਵਿਖੇ ਵਿਦਿਆਰਥਣਾਂ ਦੀ ਗਿਆਨ ਪ੍ਰਤੀ ਰੁਚੀ ਵਧਾਉਣ ਅਤੇ ਉਨ੍ਹਾਂ ਨੂੰ ਨਵੀਂ ਲਿਖਤਾਂ ਨਾਲ ਜਾਣੂ ਕਰਨ ਲਈ ਪੁਸਤਕ ਪ੍ਰਦਰਸ਼ਨੀ ਲਗਾਈ ਗਈ।
ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਲਾਇਬ੍ਰੇਰੀਅਨ ਡਾ. ਸਤਿੰਦਰਜੀਤ ਕੌਰ ਦੇ ਯਤਨਾਂ ਅਤੇ ਹਾਊਸ ਆਫ਼ ਲਿਟਰੇਚਰ, ਲੁਧਿਆਣਾ ਦੇ ਸਹਿਯੋਗ ਨਾਲ ਲਗਾਈ ਇਸ ਪ੍ਰਦਰਸ਼ਨੀ ਵਿੱਚ ਵਿਭਿੰਨ ਵਿਸ਼ਿਆਂ ਨਾਲ ਸਬੰਧਤ ਪੁਸਤਕਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਨ੍ਹਾਂ ਵਿੱਚ ਸਾਹਿਤ, ਇਤਿਹਾਸ, ਧਾਰਮਿਕ ਗ੍ਰੰਥਾਂ, ਪ੍ਰੇਰਕ ਪੁਸਤਕਾਂ, ਕਹਾਣੀਆਂ, ਨਾਵਲਾਂ, ਸਮਕਾਲੀ ਲਿਖਤਾਂ ਅਤੇ ਨਵੀਂਆਂ ਰਿਲੀਜ਼ ਹੋਈਆਂ ਪੁਸਤਕਾਂ ਵੀ ਸ਼ਾਮਲ ਸਨ। ਇਸ ਮੌਕੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਕਿਹਾ ਕਿ ਪੁਸਤਕਾਂ ਮਨੁੱਖ ਦੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਖਜ਼ਾਨਾ ਹਨ। ਪੁਸਤਕਾਂ ਹੀ ਮਨੁੱਖ ਨੂੰ ਅਸਲੀ ਗਿਆਨ ਪ੍ਰਦਾਨ ਕਰਦੀਆਂ ਹਨ ਅਤੇ ਉਸ ਦੀ ਸੋਚ ਨੂੰ ਵਿਸ਼ਾਲ ਬਣਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਪੁਸਤਕਾਂ ਨੂੰ ਆਪਣਾ ਸੱਚਾ ਸਾਥੀ ਬਣਾਉਣ ਅਤੇ ਹਮੇਸ਼ਾਂ ਪੜ੍ਹਨ ਦੀ ਆਦਤ ਨਾਲ ਜੁੜੇ ਰਹਿਣ। ਲਾਇਬ੍ਰੇਰੀਅਨ ਡਾ. ਸਤਿੰਦਰਜੀਤ ਕੌਰ ਨੇ ਵਿਦਿਆਰਥਣਾਂ ਨੂੰ ਨਵੀਆਂ ਪੁਸਤਕਾਂ ਨਾਲ ਜਾਣੂ ਹੋਣ ਅਤੇ ਲਾਇਬ੍ਰੇਰੀ ਦੇ ਸਰੋਤਾਂ ਦਾ ਪੂਰਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਇਸ ਪੁਸਤਕ ਪ੍ਰਦਰਸ਼ਨੀ ਦੀ ਸਰਾਹਨਾ ਕੀਤੀ ਗਈ।