‘ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ’ ਪੁਸਤਕ ਰਿਲੀਜ਼
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਵਿਸ਼ੇ ’ਤੇ ਕਰਵਾਏ ਗਏ ਅੰਤਰਰਾਸ਼ਟਰੀ ਸੈਮੀਨਾਰ ’ਚ ਪੜ੍ਹੇ ਗਏ ਖੋਜ ਪੱਤਰਾਂ ਨੂੰ ਕਿਤਾਬ ਰੂਪ ਵਿਚ ਤਿਆਰ ਕੀਤਾ ਗਿਆ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਤਿਆਰ ਕੀਤੀਆਂ ਸਰਗਰਮੀਆਂ ਨੂੰ ਵੀ ਰਿਲੀਜ਼ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਸਕੱਤਰ (ਵਿਦਿਆ) ਇੰਜੀ: ਸੁਖਮਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਕਰਵਾਏ ਗਏ ਸੈਮੀਨਾਰ ਦੌਰਾਨ ਕੁਦਰਤੀ ਆਫਤਾਂ ਦੇ ਸੰਦਰਭ ਵਿੱਚ ਪੰਜਾਬੀਆਂ ਦੀ ਭੂਮਿਕਾ ’ਤੇ ਸਕਾਰਾਤਮਕ ਚਰਚਾ ਕੀਤੀ ਗਈ ਸੀ। ਵਿਦਵਾਨਾਂ ਵੱਲੋ ਪੜ੍ਹੇ ਗਏ ਖੋਜ ਪੱਤਰਾਂ ਨੂੰ ਕਿਤਾਬੀ ਰੂਪ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਸਰਗਰਮੀਆਂ ਰੂਪੀ ਕਿਤਾਬਚਾ ਵੀ ਜਾਰੀ ਕੀਤਾ ਗਿਆ ਹੈ।