ਹਰਪ੍ਰੀਤ ਕੌਰ
ਹੁਸ਼ਿਆਰਪੁਰ, 24 ਜੁਲਾਈ
ਹੁਸ਼ਿਆਰਪੁਰ-ਚਿੰਤਪੂਰਨੀ ਸੜਕ ਦੀ ਮੁਰੰਮਤ ਸਬੰਧੀ ਕੀਤੀ ਜਾ ਰਹੀ ਦੇਰੀ ਦੇ ਮੱਦੇਨਜ਼ਰ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਦੀ ਦੇਖਰੇਖ ਹੇਠ ਯੂਥ ਸਿਟੀਜ਼ਨ ਕੌਂਸਲ ਵਲੋਂ ਅੱਜ ਬੰਜਰਬਾਗ ਚੌਕ ਵਿੱਚ ਬੂਟ ਪਾਲਿਸ਼ ਮੁਹਿੰਮ ਚਲਾਈ ਗਈ। ਅਵਿਨਾਸ਼ ਰਾਏ ਖੰਨਾ ਨੇ ਖੁਦ ਇਸ ਮੁਹਿੰਮ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਮਾਤਾ ਚਿੰਤਪੂਰਨੀ ਜਾਣ ਵਾਲੇ ਸ਼ਰਧਾਲੂਆਂ ਤੇ ਆਮ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸੜਕ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਮਾਤਾ ਚਿੰਤਪੂਰਨੀ ਮੇਲਿਆਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਡਾ. ਪੰਕਜ ਨੇ ਕਿਹਾ ਕਿ ਮਾਤਾ ਚਿੰਤਪੂਰਨੀ ਮੇਲੇ ਤੱਕ ਸੜਕ ਦੀ ਮੁਰੰਮਤ ਨਾ ਕਰਵਾਉਣ ਦੀ ਸੂਰਤ ਵਿੱਚ ਸੰਘਰਸ਼ ਕੀਤਾ ਜਾਵੇਗਾ। ਕੌਂਸਲ ਦੇ ਸੂਬਾ ਪ੍ਰਧਾਨ ਡਾ. ਰਮਨ ਘਈ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਇਕੱਠੀ ਹੋਈ ਰਾਸ਼ੀ ਨੂੰ ਸੜਕ ਦੇ ਨਿਰਮਾਣ ਲਈ ਨਗਰ ਨਿਗਮ ਨੂੰ ਸੌਂਪਿਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੰਕਜ ਸ਼ਰਮਾ, ਟੋਨੂ ਸੇਠੀ, ਮਨੋਜ ਸ਼ਰਮਾ, ਅਸ਼ਵਨੀ ਓਹਰੀ, ਲੱਕੀ ਠਾਕੁਰ, ਗੁਰਪ੍ਰੀਤ ਧਾਮੀ, ਵਿਜੈ ਠਾਕੁਰ, ਮੋਹਿਤ ਸੰਧੂ, ਸ਼ਰਨਜੀਤ ਸਿੰਘ, ਵਿਕਾਸ ਜੌਨੀ ਆਦਿ ਮੌਜੂਦ ਸਨ।