DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Border Issues: ਪੁਰੀ ਨੂੰ ਸਰਹੱਦੀ ਇਲਾਕੇ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ

ਭਾਜਪਾ ਦੀ ਪ੍ਰਦੇਸ਼ ਕਾਰਜਕਾਰਨੀ ਦੇ ਮੈਂਬਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਪ੍ਰਧਾਨ ਹਰਦਿਆਲ ਸਿੰਘ ਔਲਖ ਨੇ ਅੱਜ ਇੱਥੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਰਹੱਦੀ ਇਲਾਕੇ ਦੇ ਕਿਸਾਨਾਂ ਅਤੇ ਆਮ ਜਨਤਾ ਨੂੰ...

  • fb
  • twitter
  • whatsapp
  • whatsapp
featured-img featured-img
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕਰਦੇ ਹੋਏ ਭਾਜਪਾ ਆਗੂ ਹਰਦਿਆਲ ਸਿੰਘ ਔਲਖ।
Advertisement

ਭਾਜਪਾ ਦੀ ਪ੍ਰਦੇਸ਼ ਕਾਰਜਕਾਰਨੀ ਦੇ ਮੈਂਬਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਪ੍ਰਧਾਨ ਹਰਦਿਆਲ ਸਿੰਘ ਔਲਖ ਨੇ ਅੱਜ ਇੱਥੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਰਹੱਦੀ ਇਲਾਕੇ ਦੇ ਕਿਸਾਨਾਂ ਅਤੇ ਆਮ ਜਨਤਾ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਤੋਂ ਮੰਤਰੀ ਨੂੰ ਜਾਣੂ ਕਰਵਾਇਆ।

ਮੁਲਾਕਾਤ ਮਗਰੋਂ ਹਰਦਿਆਲ ਸਿੰਘ ਔਲਖ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨਾਲ ਸਰਹੱਦੀ ਖੇਤਰ ਵਿੱਚ ਪੈਟਰੋਲ ਪੰਪਾਂ, ਸੜਕੀ ਆਵਾਜਾਈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਰਾਜਾਸਾਂਸੀ ਵਿੱਚ ਪਾਰਟੀ ਦੀ ਸਥਿਤੀ, ਕਾਰਗੁਜ਼ਾਰੀ ਅਤੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਬਾਰੇ ਵੀ ਰਿਪੋਰਟ ਸਾਂਝੀ ਕੀਤੀ।

Advertisement

ਔਲਖ ਨੇ ਦੱਸਿਆ ਕਿ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸੂਬੇ ਵਿੱਚ ਚੱਲ ਰਹੇ ਵੱਖ-ਵੱਖ ਕੇਂਦਰੀ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਅਤੇ ਲੋਕਾਂ ਦੀ ਸਹੂਲਤ ਲਈ ਹੋਰ ਨਵੇਂ ਪ੍ਰਾਜੈਕਟ ਸ਼ੁਰੂ ਕਰਨ ਦਾ ਭਰੋਸਾ ਵੀ ਦਿੱਤਾ ਹੈ।

Advertisement

Advertisement
×