ਈਸਟਵੁੱਡ ’ਚ ਬਾਊਂਸਰ ਉੱਤੇ ਫਾਇਰਿੰਗ, ਜ਼ਖ਼ਮੀ
ਫਗਵਾੜਾ-ਜਲੰਧਰ ਸੜਕ ’ਤੇ ਸਥਿਤ ਮਾਲ ਸੈਂਟਰ ਈਸਟਵੁੱਡ ਵਿੱਚ ਅੱਜ ਰਾਤ ਅੱਧੀ ਦਰਜਨ ਨੌਜਵਾਨਾਂ ਦੇ ਗਰੋਹ ਨੇ ਬਾਊਂਸਰ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਬਾਊਂਸਰ ਸੰਦੀਪ ਕੁਮਾਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਜਲੰਧਰ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ...
Advertisement
ਫਗਵਾੜਾ-ਜਲੰਧਰ ਸੜਕ ’ਤੇ ਸਥਿਤ ਮਾਲ ਸੈਂਟਰ ਈਸਟਵੁੱਡ ਵਿੱਚ ਅੱਜ ਰਾਤ ਅੱਧੀ ਦਰਜਨ ਨੌਜਵਾਨਾਂ ਦੇ ਗਰੋਹ ਨੇ ਬਾਊਂਸਰ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਬਾਊਂਸਰ ਸੰਦੀਪ ਕੁਮਾਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਜਲੰਧਰ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਸਾਰ ਡੀ.ਐੱਸ.ਪੀ. ਭਾਰਤ ਭੂਸ਼ਣ ਮੌਕੇ ’ਤੇ ਪੁੱਜੇ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਕਰੀਬ ਅੱਧੀ ਦਰਜਨ ਹਮਲਾਵਰਾਂ ਨੇ ਨਜ਼ਦੀਕ ਤੋਂ ਸੰਦੀਪ ’ਤੇ ਗੋਲੀਆਂ ਚਲਾਈਆਂ ਹਨ। ਇਸ ਦੌਰਾਨ ਇੱਕ ਗੋਲੀ ਉਸ ਦੇ ਜੇਬ ’ਚ ਪਏ ਮੋਬਾਈਲ ਫ਼ੋਨ ਨੂੰ ਲੱਗੀ ਜਿਸ ਕਾਰਨ ਮੋਬਾਈਲ ’ਚ ਧਮਾਕਾ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਬਾਊਂਸਰ ਨੂੰ ਜਲੰਧਰ ਦੇ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾ ਵੱਲੋਂ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।
Advertisement
ਡੀ ਐੱਸ ਪੀ ਨੇ ਦੱਸਿਆ ਕਿ ਹਮਲੇ ਪਿੱਛੇ ਨਿੱਜੀ ਰੰਜਿਸ਼ ਹੋਣ ਦੀ ਸੰਭਾਵਨਾ ਹੈ ਅਤੇ ਵਿਸ਼ੇਸ਼ ਟੀਮਾਂ ਕਾਇਮ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਇਸ ਸਬੰਧੀ ਇਰਾਦਾ ਕਤਲ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾ ਰਿਹਾ ਹੈ।
Advertisement