ਬਰਾੜ ਵੱਲੋਂ ਢਾਹਾਂ ਕਲੇਰਾਂ ਦਾ ਦੌਰਾ
ਅਮਰੀਕਾ ਦੀ ਸਮਾਜ ਸੇਵੀ ਸੰਸਥਾ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਗੁਰਬੀਰ ਸਿੰਘ ਬਰਾੜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਥਾਪਤ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ...
Advertisement
ਅਮਰੀਕਾ ਦੀ ਸਮਾਜ ਸੇਵੀ ਸੰਸਥਾ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਗੁਰਬੀਰ ਸਿੰਘ ਬਰਾੜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਥਾਪਤ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਦੌਰੇ ’ਤੇ ਪੁੱਜੇ । ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਗੁਰਬੀਰ ਸਿੰਘ ਬਰਾੜ ਨੇ ਟਰੱਸਟ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜਥੇਦਾਰ ਸਵਰਨਜੀਤ ਸਿੰਘ ਪਠਲਾਵਾ ਮੁਖੀ ਤਰਨਾ ਦਲ ਦੁਆਬਾ, ਅਜੀਤ ਸਿੰਘ, ਰਜ਼ਾ ਸਿੰਘ ਬਰਾੜ, ਪ੍ਰੋ. ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਪ੍ਰਿੰਸੀਪਲ ਵਨੀਤਾ ਚੋਟ, ਕਾਰਜਕਾਰੀ ਪ੍ਰਿੰਸੀਪਲ ਰਮਨਦੀਪ ਕੌਰ, ਵਾਈਸ ਪ੍ਰਿੰਸੀਪਲ ਰਾਜਦੀਪ ਥਿਦਵਾਰ ਅਤੇ ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਟ ਹਾਜ਼ਰ ਸਨ।
Advertisement