ਘਰ ਦੀ ਗਰਿੱਲ ਤੋੜ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ

ਘਰ ਦੀ ਗਰਿੱਲ ਤੋੜ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ

ਚੋਰੀ ਹੋਏ ਸਮਾਨ ਬਾਰੇ ਦੱਸਦੀ ਹੋਈ ਪੀੜਤ ਹਰਜਿੰਦਰ ਕੌਰ। -ਫੋਟੋ: ਸੰਦਲ

ਪੱਤਰ ਪ੍ਰੇਰਕ

ਦਸੂਹਾ, 29 ਜੂਨ

ਇਥੋਂ ਦੇ ਨੇੜਲੇ ਪਿੰਡ ਸੱਗਰਾਂ ਵਿੱਚ ਲੰਘੀ ਰਾਤ ਚੋਰਾਂ ਨੇ ਘਰ ਦੀਆਂ ਗਰਿੱਲਾਂ ਤੋੜ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਜਾਣਕਾਰੀ ਮੁਤਾਬਕ ਹਰਜਿੰਦਰ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਸੱਗਰਾਂ ਨੇ ਦੱਸਿਆ ਕਿ ਲੰਘੀ ਰਾਤ ਉਹ ਤੇ ਉਸ ਦੇ ਪਰਿਵਾਰਕ ਮੈਂਬਰ ਘਰ ਦੇ ਵਰਾਂਡੇ ਵਿੱਚ ਸੁੱਤੇ ਹੋਏ ਸਨ। ਜਦੋ ਉਨ੍ਹਾਂ ਸਵੇਰੇ ਉੱਠ ਕੇ ਦੇਖਿਆ ਤਾਂ ਕਮਰੇ ਅੰਦਰਲੀ ਅਲਮਾਰੀ ਦੇ ਦਰਵਾਜ਼ੇ ਖੁੱਲ੍ਹੇ ਪਏ ਸਨ ਤੇ ਉਸ ਦਾ ਸਾਮਾਨ ਖਿਲਰਿਆ ਪਿਆ ਸੀ। ਉਨ੍ਹਾਂ ਨੂੰ ਜਾਂਚ ਮਗਰੋਂ ਪੁਸ਼ਟੀ ਹੋਈ ਕਿ ਚੋਰਾਂ ਨੇ ਕਮਰੇ ਦੀ ਗਰਿੱਲ ਤੋੜ ਕੇ ਘਰ ਅੰਦਰ ਦਾਖਲ ਹੋਏ ਤੇ ਅਲਮਾਰੀ ਦੇ ਲਾਕਰ ਤੋੜ ਕੇ 20 ਹਜ਼ਾਰ ਰੁਪਏ ਦੀ ਨਕਦੀ, 2 ਸੋਨੇ ਦੇ ਸੈੱਟ, 4 ਵਿਦੇਸ਼ੀ ਘੜੀਆਂ ਅਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਫਰਾਰ ਹੋ ਗਏ ਜਿਸ ਦੀ ਸੂਚਨਾ ਦਸੂਹਾ ਪੁਲੀਸ ਨੂੰ ਦੇ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All