ਜਾਇਦਾਦ ਦੀ ਵੰਡ ਨੂੰ ਲੈ ਕੇ ਭਰਾ ਵੱਲੋਂ ਭੈਣ ਦਾ ਕਤਲ

ਜਾਇਦਾਦ ਦੀ ਵੰਡ ਨੂੰ ਲੈ ਕੇ ਭਰਾ ਵੱਲੋਂ ਭੈਣ ਦਾ ਕਤਲ

ਜਸਬੀਰ ਸਿੰਘ ਚਾਨਾ
ਫਗਵਾੜਾ, 12 ਜੁਲਾਈ

ਬੀਤੀ ਰਾਤ ਗੁਰਾਇਆ ਨੇੜੇ ਪੈਂਦੇ ਪਿੰਡ ਰੁੜਕਾ ਕਲਾ ’ਚ ਇਕ ਵਿਅਕਤੀ ਨੇ ਜਾਇਦਾਦ ਦੀ ਵੰਡ ਨੂੰ ਲੈ ਕੇ ਆਪਣੀ ਭੈਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਪੁਲੀਸ ਅਨੁਸਾਰ ਪ੍ਰਦੀਪ ਕੌਰ (28) ਪੁੱਤਰੀ ਗੁਰਪਾਲ ਸਿੰਘ (ਮਿ੍ਤਕ) ਦਾ ਦੋ ਵਰ੍ਹੇ ਪਹਿਲਾਂ ਤਲਾਕ ਹੋ ਗਿਆ ਸੀ ਤੇ ਉਹ ਆਪਣੇ ਪਿਤਾ ਕੋਲ ਰਹਿ ਰਹੀ ਸੀ। ਉਸ ਦੇ ਤਿੰਨ ਭਰਾ ਹਨ। ਉਸ ਦੇ ਦੋ ਭਰਾ ਰੇਸ਼ਮ ਸਿੰਘ ਤੇ ਗੁਰਦੀਪ ਸਿੰਘ ਲੁਧਿਆਣਾ ਰਹਿੰਦੇ ਹਨ ਜਦਕਿ ਨਰਾਇਣ ਸਿੰਘ ਪਿੰਡ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ 3-4 ਦਿਨਾਂ ਤੋਂ ਰੇਸ਼ਮ ਸਿੰਘ ਪਿੰਡ ਆਇਆ ਹੋਇਆ ਸੀ ਅਤੇ ਬੀਤੀ ਰਾਤ ਰੋਟੀ ਖਾਣ ਮੌਕੇ ਜਾਇਦਾਦ ਦੀ ਵੰਡ ਨੂੰ ਲੈ ਕੇ ਪਰਿਵਾਰ ਵਿੱਚ ਤਕਰਾਰ ਹੋਈ ਸੀ ਅਤੇ ਰੇਸ਼ਮ ਸਿੰਘ ਨੇ ਦੇਰ ਰਾਤ ਆਪਣੀ ਭੈਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਮਲਾਵਾਰ ਫ਼ਰਾਰ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All