DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਸਪਾ ਰੈਲੀ ਸਿਆਸਤ ’ਚ ਤਬਦੀਲੀ ਦਾ ਮੁੱਢ ਬੰਨ੍ਹੇਗੀ: ਕਰੀਮਪੁਰੀ

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਵਿੱਚ ਸ਼ਾਮਿਲ ਹੋਏ ਸੂਬਾ ਪ੍ਰਧਾਨ

  • fb
  • twitter
  • whatsapp
  • whatsapp
featured-img featured-img
ਸੂਬਾ ਬਸਪਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।
Advertisement

ਬਹੁਜਨ ਸਮਾਜ ਪਾਰਟੀ ਹਲਕਾ ਸ਼ਾਮਚੌਰਾਸੀ ਅਤੇ ਹੁਸ਼ਿਆਰਪੁਰ ਦੀ ਮੀਟਿੰਗ ਪਿੰਡ ਹਰਦੋਖਾਨਪੁਰ ਵਿੱਚ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਏ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ, ਪੰਜਾਬ ਇੰਚਾਰਜ ਗੁਰਨਾਮ ਚੌਧਰੀ ਅਤੇ ਜਨਰਲ ਸਕੱਤਰ ਠੇਕੇਦਾਰ ਭਗਵਾਨ ਦਾਸ ਸਿੱਧੂ ਸ਼ਾਮਿਲ ਹੋਏ। ਇਸ ਮੌਕੇ ਸ੍ਰੀ ਕਰੀਮਪੁਰੀ ਨੇ 15 ਮਾਰਚ ਨੂੰ ਦਾਣਾ ਮੰਡੀ ਬਹਿਰਾਮ ਵਿੱਚ ਹੋ ਰਹੀ ‘ਸੱਤਾ ਪ੍ਰਾਪਤ ਕਰੋ’ ਰੈਲੀ ਵਿੱਚ ਸਾਰਿਆਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਰੈਲੀ ਇਤਿਹਾਸਕ ਹੋਵੇਗੀ ਅਤੇ ਪੰਜਾਬ ਦੇ ਵਿਗੜੇ ਤਰਸਯੋਗ ਹਾਲਾਤ ਤੋਂ ਮੁੱਖ ਮੋੜ ਕੇ ਸੁੱਤੀ ਆਮ ਆਦਮੀ ਪਾਰਟੀ ਦੀਆਂ ਜੜ੍ਹਾਂ ਹਿਲਾ ਦੇਵੇਗੀ।

ਸ੍ਰੀ ਕਰੀਮਪੁਰੀ ਨੇ ਕਿਹਾ ਕਿ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਇਸ਼ਤਿਹਾਰਬਾਜ਼ੀ ਬਣ ਕੇ ਰਹਿ ਗਈ ਹੈ ਕਿਉਂਕਿ ਪੰਜਾਬ ਵਿੱਚ ਨਸ਼ਿਆਂ ਦੇ ਖੁੱਲ੍ਹੇ ਵਪਾਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ 15 ਮਾਰਚ ਦੀ ਰੈਲੀ ਸਿਰਫ਼ ਇਕੱਠ ਨਹੀਂ, ਸਗੋਂ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਦੇ ਤਖ਼ਤ ਹਿਲਾਉਣ ਵਾਲੀ ਗਰਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬਰਬਾਦੀ ਨੂੰ ਰੋਕਣ ਲਈ ਅਤੇ ਹੱਕਾਂ ਦੀ ਰਾਖੀ ਲਈ ਹੁਣ ਸੱਤਾ ਦੀ ਚਾਬੀ ਆਪਣੇ ਹੱਥ ਲੈਣ ਦਾ ਸਮਾਂ ਆ ਗਿਆ ਹੈ।

Advertisement

ਉਨ੍ਹਾਂ ਬਸਪਾ ਆਗੂਆਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਾਰਟੀ ਆਗੂ ਮਨਿੰਦਰ ਸ਼ੇਰਪੁਰੀ, ਸੁਖਦੇਵ ਬਿੱਟਾ, ਦਲਜੀਤ ਰਾਏ, ਨਿਸ਼ਾਨ ਚੌਧਰੀ, ਸੁਰਜੀਤ ਮਹਿਮੀ, ਮੋਹਣ ਲਾਲ ਭਟੋਆ ਆਦਿ ਹਾਜ਼ਿਰ ਸਨ।

Advertisement

Advertisement
×