DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਇਨਸਾਫ਼ ਨਾ ਮਿਲਣ ’ਤੇ ਬਸਪਾ ਵੱਲੋਂ ਡੀ ਐੱਸ ਪੀ ਦਫ਼ਤਰ ਅੱਗੇ ਧਰਨਾ

ਫਗਵਾੜਾ ਦੇ ਥਾਣਿਆਂ ’ਚ ਲੋਕਾਂ ਨੂੰ ਇਨਸਾਫ਼ ਨਾ ਮਿਲਣ ਅਤੇ ਪੁਲੀਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕਰਨ ਦੇ ਰੋਸ ਵਜੋਂ ਅੱਜ ਬਹੁਜਨ ਸਮਾਜ ਪਾਰਟੀ ਫਗਵਾੜਾ ਵੱਲੋਂ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਡੀ ਐੱਸ ਪੀ ਦਫ਼ਤਰ ਵਿੱਚ ਧਰਨਾ ਲਾਇਆ ਗਿਆ। ਧਰਨੇ ਨੂੰ ਸੰਬੋਧਨ...

  • fb
  • twitter
  • whatsapp
  • whatsapp
featured-img featured-img
ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਬਸਪਾ ਆਗੂ।
Advertisement

ਫਗਵਾੜਾ ਦੇ ਥਾਣਿਆਂ ’ਚ ਲੋਕਾਂ ਨੂੰ ਇਨਸਾਫ਼ ਨਾ ਮਿਲਣ ਅਤੇ ਪੁਲੀਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕਰਨ ਦੇ ਰੋਸ ਵਜੋਂ ਅੱਜ ਬਹੁਜਨ ਸਮਾਜ ਪਾਰਟੀ ਫਗਵਾੜਾ ਵੱਲੋਂ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਡੀ ਐੱਸ ਪੀ ਦਫ਼ਤਰ ਵਿੱਚ ਧਰਨਾ ਲਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਦੀਪ ਮੱਲ ਜ਼ਿਲ੍ਹਾ ਵਾਈਸ ਪ੍ਰਧਾਨ ਕਪੂਰਥਲਾ, ਪਰਮਿੰਦਰ ਬੋਧ ਦਿਹਾਤੀ ਪ੍ਰਧਾਨ ਜ਼ਿਲ੍ਹਾ ਕਪੂਰਥਲਾ ਅਤੇ ਸੁਖਵਿੰਦਰ ਸ਼ੇਰਗਿੱਲ ਵਾਈਸ ਪ੍ਰਧਾਨ ਬਸਪਾ ਫਗਵਾੜਾ ਨੇ ਕਿਹਾ ਕਿ ਸੂਬੇ ’ਚ ਆਮ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਥਾਣਿਆਂ ’ਚ ਲੋੜੀਂਦਾ ਅਮਲਾ ਨਾ ਹੋਣ ਦੀ ਗੱਲ ਕੀਤੀ ਜਾਂਦੀ ਹੈ, ਪਰ ਜਦੋਂ ਆਮ ਲੋਕ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ ਤਾਂ ਉਨ੍ਹਾਂ ਨੂੰ ਦਬਾਉਣ ਲਈ ਵਾਧੂ ਪੁਲੀਸ ਫੋਰਸ ਤੁਰੰਤ ਤਾਇਨਾਤ ਕਰ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਫਗਵਾੜਾ ਦੇ ਵੱਖ ਵੱਖ ਥਾਣਿਆਂ ’ਚ ਮਾਮਲੇ ਬਕਾਇਆ ਪਏ ਹਨ ਪਰ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਪੁਲੀਸ ਵੱਲੋਂ ਕੋਈ ਕਾਰਵਾਈ ਤੱਕ ਨਹੀਂ ਕੀਤੀ ਗਈ। ਇੱਥੇ ਹੀ ਬਸ ਨਹੀਂ, ਪੁਲੀਸ ਦਾ ਲੋਕਾਂ ਪ੍ਰਤੀ ਵਤੀਰਾ ਵੀ ਠੀਕ ਨਹੀਂ। ਆਮ ਵਿਅਕਤੀ ਇਨਸਾਫ਼ ਲਈ ਭਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਹਰੇਕ ਥਾਣਾ ਖੇਤਰ ’ਚ ਲੁੱਟਾਂ-ਖੋਹਾਂ, ਡਕੈਤੀਆਂ, ਚੋਰੀਆਂ, ਫਿਰੋਤੀਆਂ ਤੇ ਕਤਲ ਆਮ ਗੱਲ ਬਣ ਗਈ ਹੈ।

Advertisement

ਉਨ੍ਹਾਂ ਪੁਲੀਸ ਪ੍ਰਸ਼ਾਸਨ ਨੂੰ ਨਿਰਪੱਖਤਾ ਨਾਲ ਕੰਮ ਕਰਨ ਤੇ ਆਮ ਲੋਕਾਂ ਨੂੰ ਇਨਸਾਫ ਮੁਹੱਈਆ ਕਰਵਾਉਣ ਦੀ ਅਪੀਲ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਲੋਕਾਂ ਨਾਲ ਕਥਿਤ ਧੱਕੇਸ਼ਾਹੀ ਦਾ ਸਿਲਸਿਲਾ ਬੰਦ ਨਾ ਹੋਇਆ ਤਾਂ ਪਾਰਟੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕਰੀਬ ਤਿੰਨ ਘੰਟੇ ਧਰਨੇ ਤੇ ਨਾਅਰੇਬਾਜ਼ੀ ਤੋਂ ਬਾਅਦ ਅਖੀਰ ਡੀ ਐੱਸ ਪੀ ਪਲਵਿੰਦਰ ਸਿੰਘ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਥਾਣਿਆਂ ’ਚ ਹਰ ਨਾਗਰਿਕ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ, ਪੁਰਾਣੇ ਕੇਸਾਂ ਦਾ ਨਿਪਟਾਰਾ ਜਲਦੀ ਹੋਵੇਗਾ ਅਤੇ ਫਗਵਾੜਾ ‘ਚ ਕਾਨੂੰਨ ਵਿਵਸਥਾ ਨੂੰ ਸੁਚਾਰੂ ਬਣਾਇਆ ਜਾਵੇਗਾ ਜਿਸ ਉਪਰੰਤ ਧਰਨਾ ਸਮਾਪਤ ਹੋ ਗਿਆ।

Advertisement

Advertisement
×