ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੋਕਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਹੋਵੇਗੀ: ਕੋਟਲੀ

ਹਤਿੰਦਰ ਮਹਿਤਾ ਜਲੰਧਰ, 6 ਜੁਲਾਈ ਆਦਮਪੁਰ ਸ਼ਹਿਰ ਦੇ ਲੋਕਾਂ ਨੇ ਕਿਹਾ ਕਿ ਪੁਲੀਸ ਗ਼ਰੀਬ ਲੋਕਾਂ ਨਾਲ ਧੱਕਾ ਕਰ ਕੇ ਝੂਠੇ ਕੇਸ ਦਰਜ ਕਰਦੀ ਹੈ। ਉਨ੍ਹਾਂ ਅੱਜ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਮਿਲ ਕੇ ਇਸ ਮਾਮਲੇ ’ਚ ਇਨਸਾਫ਼ ਦੀ ਮੰਗ...
Advertisement

ਹਤਿੰਦਰ ਮਹਿਤਾ

ਜਲੰਧਰ, 6 ਜੁਲਾਈ

Advertisement

ਆਦਮਪੁਰ ਸ਼ਹਿਰ ਦੇ ਲੋਕਾਂ ਨੇ ਕਿਹਾ ਕਿ ਪੁਲੀਸ ਗ਼ਰੀਬ ਲੋਕਾਂ ਨਾਲ ਧੱਕਾ ਕਰ ਕੇ ਝੂਠੇ ਕੇਸ ਦਰਜ ਕਰਦੀ ਹੈ। ਉਨ੍ਹਾਂ ਅੱਜ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਮਿਲ ਕੇ ਇਸ ਮਾਮਲੇ ’ਚ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਦੌਰਾਨ ਪੁੱਜੇ ਲੋਕਾਂ ਨੇ ਕਿਹਾ ਕਿ ‘ਆਪ’ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ।

ਇਸ ਸਬੰਧੀ ਵਿਧਾਇਕ ਕੋਟਲੀ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਮਾਮਲਿਆਂ ਨੂੰ ਧਿਆਨ ਨਾਲ ਸੁਣਨ ਮਗਰੋਂ ਇਸ ਮਾਮਲੇ ਸਬੰਧੀ ਐੱਸਐੱਚਓ ਤੇ ਡੀਐੱਸਪੀ ਨਾਲ ਗੱਲ ਕੀਤੀ ਗਈ ਹੈ। ਉਨ੍ਹਾਂ ਨੇ ਪੁਲੀਸ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਸਬੰਧੀ ਲੋਕਾਂ ਨੂੰ ਇਨਸਾਫ਼ ਦੇਣ ਲਈ ਕਿਹਾ ਹੈ। ਸ੍ਰੀ ਕੋਟਲੀ ਨੇ ਕਿਹਾ ਕਿ ਪੁਲੀਸ ਅਧਿਕਾਰੀਆ ਨੇ ਕਿਹਾ ਕਿ ਸਾਰੇ ਮਾਮਲੇ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ ਗਏ ਹਨ ਤੇ ਇਨ੍ਹਾਂ ਦਾ ਹੱਲ ਕਰ ਦਿੱਤਾ ਜਾਵੇਗਾ।

ਵਿਧਾਇਕ ਕੋਟਲੀ ਨੇ ਆਖਿਆ ਕਿ ਜੇਕਰ ਦੋ ਦਿਨਾਂ ਵਿੱਚ ਇਨਸਾਫ਼ ਨਾ ਮਿਲਿਆ ਤਾਂ ਹਮੇਸ਼ਾ ਦੀ ਤਰ੍ਹਾਂ ਅੰਦੋਲਨ ਦਾ ਰਸਤਾ ਅਖ਼ਤਿਆਰ ਕੀਤਾ ਜਾਵੇਗਾ ਕਿਉਂਕਿ ਕਿ ਲੋਕਾਂ ਨੇ ਉਨ੍ਹਾਂ ਨੂੰ ਵਿਧਾਇਕ ਬਣਾ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਲੋਕਾਂ ਲਈ ਸੰਘਰਸ਼ ਕਰਨਗੇ। ਇਸ ਮੌਕੇ ਦਸ਼ਵਿੰਦਰ ਸਿੰਘ, ਕੌਂਸਲਰ ਭੁਪਿੰਦਰ ਸਿੰਘ ਭਿੰਦਾ, ਕੌਂਸਲਰ ਸ਼ੁਸ਼ਮਾ ਕੁਮਾਰੀ ਤੇ ਰਾਜ ਕੁਮਾਰ ਰਾਜੂ, ਕੌਂਸਲਰ ਜੋਗਿੰਦਰ ਪਾਲ, ਕੌਂਸਲਰ ਸੁਖਵਿੰਦਰ ਕੌਰ ਤੇ ਗੁਰਮੀਤ ਸਿੰਘ, ਬਾਬੂ ਗਿਆਨ ਚੰਦ, ਕੌਂਸਲਰ ਬੀਨਾ ਚੋਂਡਾ, ਵਰਨ ਚੋਂਡਾ, ਸੰਜੀਵ ਕੁਮਾਰ, ਅਜੇ ਸ਼ੰਗਾਰੀ, ਪਰਮਜੀਤ ਸੋਡੀ, ਜਤਿੰਦਰ ਆਵਲ ਤੇ ਗਿਆਨ ਚੰਦ ਬੇਗਮਪੁਰਾ ਆਦਿ ਹਾਜ਼ਰ ਸਨ।

Advertisement