DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਰਲਟਨ ਪਾਰਕ ਸਪੋਰਟਸ ਹੱਬ ਪ੍ਰਾਜੈਕਟ ਦਾ ਜਾਇਜ਼ਾ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਐਤਵਾਰ ਨੂੰ ਬਰਲਟਨ ਪਾਰਕ ਦਾ ਦੌਰਾ ਕਰਕੇ ਇਥੇ ਬਣਨ ਵਾਲੇ ਸਪੋਰਟਸ ਹੱਬ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ, ਰਾਜ...
  • fb
  • twitter
  • whatsapp
  • whatsapp
Advertisement

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਐਤਵਾਰ ਨੂੰ ਬਰਲਟਨ ਪਾਰਕ ਦਾ ਦੌਰਾ ਕਰਕੇ ਇਥੇ ਬਣਨ ਵਾਲੇ ਸਪੋਰਟਸ ਹੱਬ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ, ਰਾਜ ਸਭਾ ਮੈਂਬਰ ਹਰਭਜਨ ਸਿੰਘ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਸੀਨੀਅਰ ਆਪ ਆਗੂ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ ਅਤੇ ਦਿਨੇਸ਼ ਢੱਲ ਵੀ ਮੌਜੂਦ ਸਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਦੀ ਊਰਜਾ ਨੂੰ ਖੇਡਾਂ ਦੇ ਖੇਤਰ ਵਿੱਚ ਲਗਾਉਣਾ ਹੈ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਬਰਲਟਨ ਪਾਰਕ ਸਪੋਰਟਸ ਹੱਬ, ਜੋ ਕਿ 78 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਵਿਕਸਤ ਕੀਤਾ ਜਾ ਰਿਹਾ ਹੈ, ਦੇਸ਼ ਦਾ  ਆਪਣੀ ਤਰ੍ਹਾਂ ਦਾ ਪਹਿਲਾ ਖੇਡ ਕੰਪਲੈਕਸ ਹੋਵੇਗਾ। ਉਨ੍ਹਾਂ ਨਗਰ ਨਿਗਮ ਜਲੰਧਰ ਨੂੰ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Advertisement

ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੀ ਅਮੀਰ ਖੇਡ ਵਿਰਾਸਤ ਦਾ ਜ਼ਿਕਰ ਕਰਦਿਆਂ ਇਸ ਪਹਿਲਕਦਮੀ ਨੂੰ ਪੂਰੇ ਦੋਆਬਾ ਖੇਤਰ ਲਈ ਮੀਲ ਪੱਥਰ ਕਰਾਰ ਦਿੱਤਾ।

ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਬਰਲਟਨ ਪਾਰਕ ਨੂੰ ਦੇਸ਼ ਦੇ ਕਈ ਪ੍ਰਸਿੱਧ ਕ੍ਰਿਕਟਰਾਂ ਦੀ ਨਰਸਰੀ ਕਰਾਰ ਦਿੱਤਾ।

ਮੇਅਰ ਵਿਨੀਤ ਧੀਰ ਨੇ ਆਏ ਹੋਏ ਪਤਵੰਤਿਆਂ ਨੂੰ ਭਰੋਸਾ ਦਿੱਤਾ ਕਿ ਇਹ ਪ੍ਰਾਜੈਕਟ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ ।

Advertisement
×