ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਮਨੀ ਚੋਣ: ਤਰਨ ਤਾਰਨ ’ਚ ਕਾਂਗਰਸ ਨੂੰ ਝਟਕਾ

ਟਕਸਾਲੀ ਆਗੂ ਰਾਣਾ ਗੰਡੀਵਿੰਡ ਪੁੱਤਰ ਸਣੇ ਭਾਜਪਾ ’ਚ ਸ਼ਾਮਲ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਰਣਜੀਤ ਸਿੰਘ ਰਾਣਾ ਅਤੇ ਉਨ੍ਹਾਂ ਦਾ ਪੁੱਤਰ ਜਗਮੀਤ ਸਿੰਘ ਢਿੱਲੋਂ|
Advertisement

ਜ਼ਿਲ੍ਹੇ ਅਤੇ ਖ਼ਾਸ ਕਰ ਕੇ ਜ਼ਿਮਨੀ ਚੋਣ ਵਾਲੇ ਵਿਧਾਨ ਸਭਾ ਹਲਕਾ ਤਰਨ ਤਾਰਨ ਅੰਦਰ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਭਾਰੀ ਝਟਕਾ ਲੱਗਿਆ ਜਦੋਂ ਪਾਰਟੀ ਦੇ ਟਕਸਾਲੀ ਆਗੂ ਰਣਜੀਤ ਸਿੰਘ ਉਰਫ ਰਾਣਾ ਗੰਡੀਵਿੰਡ ਅਤੇ ਉਸ ਦਾ ਲੜਕਾ ਜਗਮੀਤ ਸਿੰਘ ਢਿੱਲੋਂ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ| 58 ਸਾਲਾ ਰਾਣਾ ਗੰਡੀਵਿੰਡ 30 ਸਾਲਾਂ ਤੋਂ ਪਾਰਟੀ ਨਾਲ ਚਲਦੇ ਆ ਰਹੇ ਹਨ ਅਤੇ ਉਹ ਬਲਾਕ ਸਮਿਤੀ ਗੰਡੀਵਿੰਡ ਦੇ ਚੇਅਰਮੈਨ ਵੀ ਰਹੇ ਹਨ| ਉਨ੍ਹਾਂ ਦਾ ਪੁੱਤਰ ਐਡਵੋਕੇਟ ਜਗਮੀਤ ਸਿੰਘ ਢਿੱਲੋਂ ਕਾਂਗਰਸ ਪਾਰਟੀ ਦੇ ਸੂਬਾ ਸਪੋਕਸਪਰਸਨ ਰਹਿਣ ਤੋਂ ਇਲਾਵਾ ਪਾਰਟੀ ਨਾਲ ਸਬੰਧਤ ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ (ਐੱਨ ਐੱਸ ਯੂ ਆਈ) ਦਾ ਸੂਬਾ ਆਗੂ ਵੀ ਰਿਹਾ ਹੈ|

ਦੋਵਾਂ ਪਿਓ-ਪੁੱਤਰ ਨੂੰ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਿੱਲੀ ਵਿੱਚ ਪਾਰਟੀ ਦੇ ਦਫ਼ਤਰ ਵਿੱਚ ਅੱਜ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ| ਤਰਨ ਤਾਰਨ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਰਣਜੀਤ ਸਿੰਘ ਰਾਣਾ ਗੰਡੀਵਿੰਡ ਅਤੇ ਉਨ੍ਹਾਂ ਦੇ ਲੜਕੇ ਜਗਮੀਤ ਸਿੰਘ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਭਾਰੀ ਬਲ ਮਿਲੇਗਾ| ਰਣਜੀਤ ਸਿੰਘ ਰਾਣਾ ਗੰਡੀਵਿੰਡ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਪਾਰਟੀ ਦਾ ਟਿਕਟ ਲੈਣ ਦੇ ਚਾਹਵਾਨ ਸਨ|

Advertisement

Advertisement
Show comments