ਜ਼ਿਮਨੀ ਚੋਣ: ਆਮ ਆਦਮੀ ਪਾਰਟੀ ਤੋਂ ਅੱਕੇ ਲੋਕ: ਬਾਜਵਾ : The Tribune India

ਜ਼ਿਮਨੀ ਚੋਣ: ਆਮ ਆਦਮੀ ਪਾਰਟੀ ਤੋਂ ਅੱਕੇ ਲੋਕ: ਬਾਜਵਾ

ਜ਼ਿਮਨੀ ਚੋਣ: ਆਮ ਆਦਮੀ ਪਾਰਟੀ ਤੋਂ ਅੱਕੇ ਲੋਕ: ਬਾਜਵਾ

ਡੇਰਾ ਸੱਚਖੰਡ ਬੱਲਾਂ ਪੁੱਜੇ ਪ੍ਰਤਾਪ ਸਿੰਘ ਬਾਜਵਾ, ਕਰਮਜੀਤ ਕੌਰ ਚੌਧਰੀ ਤੇ ਹੋਰ। -ਫੋਟੋ: ਮਲਕੀਅਤ ਸਿੰਘ

ਪੱਤਰ ਪ੍ਰੇਰਕ

ਜਲੰਧਰ, 23 ਮਾਰਚ

ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਡੇਰਾ ਸੱਚਖੰਡ ਬੱਲਾਂ, ਡੇਰਾ ਬਾਬਾ ਜੌੜੇ, ਭਗਵਾਨ ਵਾਲਮੀਕਿ ਯੋਗ ਆਸ਼ਰਮ (ਰਹੀਮਪੁਰ), ਡੇਰਾ ਬਾਬਾ ਮੁਰਾਦ ਸ਼ਾਹ, ਡੇਰਾ ਬਾਬਾ ਲਾਲ ਬਾਦਸ਼ਾਹ ਅਤੇ ਗੁਰਦੁਆਰਾ ਮਾਲੜੀ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਕਈ ਵਿਧਾਇਕ ਵੀ ਹਾਜ਼ਰ ਸਨ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਬਾਬਾ ਨਿਰੰਜਨ ਦਾਸ, ਡੇਰਾ ਸੰਤ ਬਾਬਾ ਪ੍ਰੀਤਮ ਦਾਸ (ਬਾਬਾ ਜੌੜੇ) ਵਿਖੇ ਸੰਤ ਬਾਬਾ ਨਿਰਮਲ ਦਾਸ ਤੇ ਭਗਵਾਨ ਵਾਲਮੀਕਿ ਯੋਗ ਆਸ਼ਰਮ (ਰਹੀਮਪੁਰ) ਵਿਖੇ ਸੰਤ ਬਾਬਾ ਪ੍ਰਗਟ ਨਾਥ ਤੋਂ ਅਸ਼ੀਰਵਾਦ ਲਿਆ ਅਤੇ ਡੇਰਾ ਬਾਬਾ ਮੁਰਾਦ ਸ਼ਾਹ, ਡੇਰਾ ਬਾਬਾ ਲਾਲ ਬਾਦਸ਼ਾਹ ਤੇ ਗੁਰਦੁਆਰਾ ਸ੍ਰੀ ਮਾਲੜੀ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਚੌਧਰੀ ਪਰਿਵਾਰ ਦਹਾਕਿਆਂ ਤੋਂ ਡੇਰਾ ਸੱਚਖੰਡ ਬੱਲਾਂ ਨਾਲ ਜੁੜੇ ਹੋਏ ਹਨ ਅਤੇ ਇਹ ਮਾਸਟਰ ਗੁਰਬੰਤਾ ਸਿੰਘ ਹੀ ਸਨ, ਜਿਨ੍ਹਾਂ ਨੇ 1976 ਵਿਚ ਬੱਲਾਂ ਵਿਖੇ ਸੰਤ ਹਰੀ ਦਾਸ ਸਤਿਸੰਗ ਹਾਲ ਦਾ ਨੀਂਹ ਪੱਥਰ ਰੱਖਿਆ ਸੀ, ਪਰ ਹੁਣ ਨਵੀਂ ਬਣੀ ‘ਆਪ’ ਪਾਰਟੀ ਤੇ ਸਰਕਾਰ ਦੇ ਸਿਆਸੀ ਮੌਕਾਪ੍ਰਸਤ ਆਗੂ ਜਲੰਧਰ ਦੀ ਆਗਾਮੀ ਜ਼ਿਮਨੀ ਚੋਣ ਵਾਸਤੇ ਵੋਟਾਂ ਹਾਸਲ ਕਰਨ ਦੀ ਬੇਚੈਨੀ ਨਾਲ ਧਾਰਮਿਕ ਅਸਥਾਨਾਂ ਦੇ ਗੇੜੇ ਮਾਰ ਰਹੇ ਹਨ, ਪਰ ਅਸਲੀਅਤ ਇਹ ਹੈ ਕਿ ਲੋਕ ਇੱਕ ਸਾਲ ਵਿੱਚ ਹੀ ਆਮ ਆਦਮੀ ਪਾਰਟੀ ਤੋਂ ਅੱਕ ਚੁੱਕੇ ਹਨ ਅਤੇ ਮੌਕਾ ਮਿਲਦੇ ਸਾਰ ਹੀ ਉਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਤਿਆਰ ਹਨ। ਇਸ ਮੌਕੇ ਵਿਧਾਇਕ ਦਲ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਅਵਤਾਰ ਸਿੰਘ ਜੂਨੀਅਰ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਤੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All