ਜ਼ਿਮਨੀ ਚੋਣ: ਵੋਟ ਗਿਣਤੀ ਕੇਂਦਰ ਨੇੜੇ ਦਫ਼ਾ 144 ਲਾਗੂ
ਵਿਧਾਨ ਸਭਾ ਹਲਕਾ 21-ਤਰਨ ਤਾਰਨ ਦੀ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ’ਚ ਪੈਣ ਵਾਲੀਆਂ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ, ਜ਼ਿਲ੍ਹਾ ਤਰਨ ਤਾਰਨ ਵਿਖੇ ਹੋਵੇਗੀ। ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਮਗਰੋਂ ਵੋਟਿੰਗ...
Advertisement
ਵਿਧਾਨ ਸਭਾ ਹਲਕਾ 21-ਤਰਨ ਤਾਰਨ ਦੀ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ’ਚ ਪੈਣ ਵਾਲੀਆਂ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ, ਜ਼ਿਲ੍ਹਾ ਤਰਨ ਤਾਰਨ ਵਿਖੇ ਹੋਵੇਗੀ। ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਮਗਰੋਂ ਵੋਟਿੰਗ ਮਸ਼ੀਨਾਂ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ, ਪਿੱਦੀ, ’ਚ ਸ਼ਿਫ਼ਟ ਕੀਤੀਆਂ ਜਾਣਗੀਆਂ। ਜ਼ਿਲ੍ਹਾ ਮੈਜਿਸਟਰੇਟ ਰਾਹੁਲ ਨੇ ਗਿਣਤੀ ਵਾਲੇ ਸਥਾਨ ਦੇ ਨੇੜੇ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਹੋਰ ਗਤੀਵਿਧੀਆਂ ਆਦਿ ਕਰਨ ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ 11 ਨਵੰਬਰ ਦੀ ਸ਼ਾਮ ਤੋਂ 14 ਨਵੰਬਰ ਤੱਕ ਲਾਗੂ ਰਹਿਣਗੇ| ਮੈਜਿਸਟਰੇਟ ਨੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੇ ਜਾਣ ਦੀ ਚਿਤਾਵਨੀ ਦਿੱਤੀ ਹੈ|
Advertisement
Advertisement
