ਕੈਬਨਿਟ ਮੰਤਰੀ ਨੇ ਰਾਹਤ ਸਮੱਗਰੀ ਵੰਡੀ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚੇ ਅਤੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ| ਉਨ੍ਹਾਂ ਹੜ੍ਹਾਂ ਤੋਂ ਪ੍ਰਭਵਿਤ ਪਰਿਵਾਰਾਂ ਨੂੰ ਘਰਾਂ...
Advertisement
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚੇ ਅਤੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ| ਉਨ੍ਹਾਂ ਹੜ੍ਹਾਂ ਤੋਂ ਪ੍ਰਭਵਿਤ ਪਰਿਵਾਰਾਂ ਨੂੰ ਘਰਾਂ ਵਿੱਚ ਲੋੜੀਂਦੀਆਂ ਜਰੂਰੀ ਵਸਤੂਆਂ ਅਤੇ ਪਸ਼ੂਆਂ ਲਈ ਚਾਰਾ, ਫੀਡ ਅਤੇ ਚੋਕਰ ਆਦਿ ਦੀ ਵੰਡ ਕੀਤੀ।
ਉਹ ਪਿੰਡ ਭਾਊਵਾਲ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਖੋਲ੍ਹੇ ਗਏ ਆਰਜ਼ੀ ਰਾਹਤ ਕੈਂਪ ਵਿੱਚ ਵੀ ਪਹੁੰਚੇ। ਇਸ ਮੌਕੇ ਸੰਗਰੂਰ ਤੋਂ ਆਏ ਵੈਟਨਰੀ ਡਾਕਟਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਦਾ ਕੈਂਪ ਵਿੱਚ ਪਸ਼ੂਆਂ ਲਈ ਦਵਾਈਆਂ ਆਦਿ ਲੈ ਕੇ ਪੁੱਜੇ ਦਾਨੀਆਂ ਦਾ ਵੀ ਧੰਨਵਾਦ ਕੀਤਾ। ਕੈਬਨਿਟ ਮੰਤਰੀ ਨੇ ਲੁਧਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਆਏ ਮੁਸਲਿਮ ਭਾਈਚਾਰੇ ਦਾ ਵੀ ਧੰਨਵਾਦ ਕੀਤਾ ਜੋ ਕਿ ਹਲਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਤਰਪਾਲਾਂ, ਰਾਸ਼ਨ ਅਤੇ ਖਾਣ-ਪੀਣ ਦੀਆਂ ਵਸਤੂਆਂ ਆਦਿ ਲੈ ਕੇ ਰਾਹਤ ਕੈਂਪ ਵਿੱਚ ਪਹੁੰਚੇ ਸਨ।
Advertisement
Advertisement
×