ਪੱਤਰ ਪ੍ਰੇਰਕ
ਹੁਸ਼ਿਆਰਪੁਰ, 13 ਅਗਸਤ
ਆਜ਼ਾਦੀ ਦਿਵਸ ’ਤੇ ਸਥਾਨਕ ਪੁਲੀਸ ਲਾਈਨ ਗਰਾਊਂਡ ਵਿੱਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਨਾਲ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪਰੇਡ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀ.ਐਸ.ਪੀ. ਮਾਧਵੀ ਸ਼ਰਮਾ ਦੀ ਅਗਵਾਈ ਵਿਚ ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲੀਸ, ਮਹਿਲਾ ਪੁਲੀਸ, ਪੰਜਾਬ ਹੋਮਗਾਰਡਜ਼, ਸਾਬਕਾ ਸੈਨਿਕ, ਐਨ.ਸੀ.ਸੀ., ਗਰਲ ਗਾਈਡ ਤੇ ਸਕਾਊਟਸ ਦੀਆਂ ਟੁਕੜੀਆਂ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ।