ਕੈਬਨਿਟ ਮੰਤਰੀ ਵੱਲੋਂ ਆੜ੍ਹਤੀ ਐਸੋਸੀਏਸ਼ਨ ਦਾ ਸਨਮਾਨ
ਆੜ੍ਹਤੀਆਂ, ਥੜੀ ਵਾਲਿਆਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ-ਸਿਰ ਕੀਤੇ ਜਾਵੇਗਾ ਹੱਲ: ਭਗਤ
ਹਤਿੰਦਰ ਮਹਿਤਾ
ਜਲੰਧਰ, 11 ਮਈ
ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਮਕਸੂਦਾਂ ਜਲੰਧਰ ਦੇ ਨਵੇਂ ਨਿਯੁਕਤ ਪ੍ਰਧਾਨ ਮਹਿੰਦਰਜੀਤ ਸਿੰਘ (ਸ਼ੰਟੀ), ਚੇਅਰਮੈਨ ਮੋਨੂ ਪੂਰੀ, ਮਹਾਂ ਸਕੱਤਰ ਮਹੇਸ਼ ਮਖੀਜਾ, ਬੁਲਾਰੇ ਪ੍ਰਵੀਨ ਧਮੀਜਾ, ਮੈਂਬਰ ਪ੍ਰਵੀਨ ਕੁਮਾਰ, ਸਾਬਕਾ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਜਿਮੀ ਕਾਲੀਆ, ਮਦਨ ਲਾਲ ਨਾਰੰਗ, ਵੈਬਸ (ਬਾਵਾ), ਕਿਸ਼ਨ ਲਾਲ, ਮਿੰਟੂ ਭਾਂਬਰੀ ਅਤੇ ਸ਼ਿਵ ਇੰਦਰ ਉੱਪਲ ਨੂੰ ਅੱਜ ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਨਮਾਨ ਨਵੀਂ ਚੁਣੀ ਗਈ ਐਸੋਸੀਏਸ਼ਨ ਲਈ ਇੱਕ ਮਹੱਤਵਪੂਰਨ ਉਪਲਬਧੀ ਹੋ ਸਕਦੀ ਹੈ ਜੋ ਕਿ ਉਨ੍ਹਾਂ ਨੂੰ ਮੰਡੀ ਵਿੱਚ ਫੈਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਹੋਰ ਜੋਸ਼ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਸਨਮਾਨ ਨਾਲ ਐਸੋਸੀਏਸ਼ਨ ਦੇ ਮੈਂਬਰਾਂ ਦਾ ਹੌਸਲਾ ਵਧੇਗਾ ਅਤੇ ਉਹ ਹੋਰ ਵਧੇਰੇ ਸਰਗਰਮੀ ਨਾਲ ਆਪਣਾ ਕੰਮ ਕਰਨਗੇ।
ਮੰਤਰੀ ਭਗਤ ਨੇ ਕਿਹਾ ਕਿ ਆੜ੍ਹਤੀਆਂ, ਥੜੀ ਵਾਲਿਆਂ ਅਤੇ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਰਹਤ ਮਿਲੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਚੌਤਰਫਾ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਭਲਾਈ ਲਈ ਐਸੋਸੀਏਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਸ਼ੰਟੀ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਆਪਣੀ ਟੀਮ ਦੇ ਨਾਲ ਜਲਦੀ ਹੀ ਮਕਸੂਦਾਂ ਸਬਜ਼ੀ ਮੰਡੀ ਨੂੰ ਸਮੱਸਿਆ ਮੁਕਤ ਬਣਾਉਣਗੇ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਤਰਜੀਹ ਦੇ ਕੇ ਹੱਲ ਕਰਵਾਇਆ ਜਾਵੇਗਾ।

