DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੈਬਨਿਟ ਮੰਤਰੀ ਵੱਲੋਂ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਸਕੀਮ ਤਹਿਤ 15 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ, ਆਬਾਦਪੁਰਾ ਵਿੱਚ...

  • fb
  • twitter
  • whatsapp
  • whatsapp
featured-img featured-img
ਮੋਹਿੰਦਰ ਭਗਤ ਵਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ ਕਰਦੇ ਹੋਏ।
Advertisement

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਸਕੀਮ ਤਹਿਤ 15 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ, ਆਬਾਦਪੁਰਾ ਵਿੱਚ 10 ਲੱਖ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਆਬਾਦਪੁਰਾ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।

ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਅਤੇ ਬਿਹਤਰੀਨ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੂਬੇ ਭਰ ਵਿੱਚ ਸਰਕਾਰੀ ਸਕੂਲਾਂ ਦਾ ਮੁਕੰਮਲ ਨਵੀਨੀਕਰਨ ਅਤੇ ਇਮਾਰਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵੀ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਲਈ ਅਤਿ-ਆਧੁਨਿਕ ਮਾਹੌਲ ਯਕੀਨੀ ਬਣਾਉਣ ਲਈ ਇੰਟਰਐਕਟਿਵ ਐੱਲ ਸੀ ਡੀ ਸਕਰੀਨਾਂ ਨਾਲ ਲੈਸ ਸਮਾਰਟ ਕਲਾਸਰੂਮਾਂ ਵਰਗੀਆਂ ਸਹੂਲਤਾਂ ਸ਼ੁਰੂ ਗਈਆਂ ਹਨ। ਸਰਕਾਰੀ ਸਕੂਲਾਂ ਦੇ ਉੱਚ-ਯੋਗਤਾ ਪ੍ਰਾਪਤ ਅਤੇ ਤਜਰਬੇਕਾਰ ਅਧਿਆਪਕਾਂ ਦੀ ਗੱਲ ਕਰਦਿਆਂ ਭਗਤ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਭਵਿੱਖ ਉੱਜਲ ਬਣਾਉਣ ਲਈ ਉਨ੍ਹਾਂ ਨੂੰ ਸਰਕਾਰੀ ਸੰਸਥਾਵਾਂ ਵਿੱਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਮੁਹਿੰਮ ਤਹਿਤ ਸੂਬੇ ਭਰ ਵਿੱਚ ਜਨਤਕ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਅਤੇ ਭਲਾਈ ਪ੍ਰੋਗਰਾਮਾਂ ’ਤੇ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ।

Advertisement

Advertisement
Advertisement
×