ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੈਬਨਿਟ ਮੰਤਰੀ ਵੱਲੋਂ ਜੰਡਿਆਲਾ ਗੁਰੂ ’ਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਅਧਿਕਾਰੀਆਂ ਨੂੰ ਕੰਮ ਸਮੇਂ-ਸਿਰ ਮੁਕੰਮਲ ਕਰਨ ਦਾ ਹੁਕਮ; ਮੁਫ਼ਤ ਇਲਾਜ ਸਕੀਮ ਸਰਕਾਰ ਦੀ ਪ੍ਰਾਪਤੀ ਕਰਾਰ
Advertisement

ਪੱਤਰ ਪ੍ਰੇਰਕ

ਜੰਡਿਆਲਾ ਗੁਰੂ, 10 ਜੁਲਾਈ

Advertisement

ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਥੇ ਘਾਹ ਮੰਡੀ ਚੌਕ ਵਿਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੀਆਂ ਇੰਟਰਲਾਕ ਟਾਇਲਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਸਾਰੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਹੋਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੂੰ ਜੋ ਗਾਰੰਟੀਆਂ ਦਿੱਤੀਆਂ ਗਈਆਂ ਸਨ, ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵੱਡੀ ਪ੍ਰਾਪਤੀ ਇਹ ਹੈ ਕਿ ਉਨ੍ਹਾਂ ਪੰਜਾਬ ‘ਚ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਸਾਲਾਨਾ ਮੁਫ਼ਤ ਇਲਾਜ ਕਰਵਾਉਣ ਦੀ ਸਹੂਲਤ ਦਿੱਤੀ ਹੈ।

ਉਨ੍ਹਾਂ ਕਿਹਾ ਇਸ ਸਕੀਮ ਤਹਿਤ ਇਲਾਜ ਲੈਣ ਲਈ ਕੋਈ ਕਾਗਜ਼ੀ ਕਾਰਵਾਈ ‘ਚ ਉਲਝਣਾ ਨਹੀਂ ਪਏਗਾ, ਜੇਕ ਤੁਹਾਡੇ ਕੋਲ ਕਾਰਡ ਬਣਿਆ ਨਹੀਂ ਹੋਵੇਗਾ ਤਾਂ ਮੌਕੇ ‘ਤੇ ਆਧਾਰ ਕਾਰਡ ਜਾਂ ਵੋਟਰ ਕਾਰਡ ਦਿਖਾ ਕੇ ਰਜਿਸਟਰ ਕਰਵਾਉਣ ਉਪਰੰਤ ਇਲਾਜ ਕਰਵਾਇਆ ਜਾ ਸਕੇਗਾ। ਈਟੀਓ ਨੇ ਕਿਹਾ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਸਮੇਤ ਕਰੀਬ 1500 ਨਿੱਜੀ ਹਸਪਤਾਲ ਇਸ ਤਹਿਤ ਪੰਜਾਬੀਆਂ ਦਾ ਮੁਫ਼ਤ ਇਲਾਜਕਰਨਗੇ। ਉਨ੍ਹਾਂ ਕਿਹਾ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਕੈਸ਼ਲੈੱਸ ਬੀਮੇ ਦੀ ਸਹੂਲਤ ਦਿੱਤੀ ਗਈ ਹੈ, ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹਰ ਬੀਮਾਰੀ ਦਾ ਇਲਾਜ ਮੁਫ਼ਤ ਵਿੱਚ ਕੀਤਾ ਜਾਵੇਗਾ। ਇਸ ਮੌਕੇ ਐੱਸਐੱਸ ਬੋਰਡ ਦੇ ਮੈਬਰ ਨਰੇਸ਼ ਪਾਠਕ, ਆਪ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਡਿੰਪੀ, ਸਤਿੰਦਰ ਸਿੰਘ, ਅਵਤਾਰ ਸਿੰਘ, ਤਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।

Advertisement