DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੈਬਨਿਟ ਮੰਤਰੀ ਵੱਲੋਂ ਦਸੂਹਾ ਤੇ ਟਾਡਾ ’ਚ ਝੋਵੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

15.21 ਲੱਖ ਮੀਟ੍ਰਿਕ ਟਨ ਝੋਨਾ ਸੂਬੇ ਦੀਆਂ ਮੰਡੀਆਂ ’ਚ ਪੁੱਜਿਆ: ਕਟਾਰੂਚੱਕ

  • fb
  • twitter
  • whatsapp
  • whatsapp
featured-img featured-img
ਦਸੂਹਾ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਲਾਲ ਚੰਦ ਕਟਾਰੂਚੱਕ।
Advertisement

ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦਸੂਹਾ ਅਤੇ ਟਾਂਡਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ, ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਮਾਰਕੀਟ ਕਮੇਟੀ ਦਸੂਹਾ ਦੇ ਚੇਅਰਮੈਨ ਕੇ ਪੀ ਸੰਧੂ, ਮਾਰਕੀਟ ਕਮੇਟੀ ਟਾਂਡਾ ਚੌਧਰੀ ਰਾਜਵਿੰਦਰ ਸਿੰਘ ਰਾਜਾ, ਐੱਸ ਡੀ ਐੱਮ ਦਸੂਹਾ ਕੰਵਲਜੀਤ ਸਿੰਘ, ਐੱਸ ਡੀ ਐੱਮ ਟਾਂਡਾ ਪਰਮਪ੍ਰੀਤ ਸਿੰਘ, ਡਿੰਪਲ ਦਿਓਲ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਉਨ੍ਹਾਂ ਦੇ ਨਾਲ ਸਨ। ਕੈਬਨਿਟ ਮੰਤਰੀ ਨੇ ਅਨਾਜ ਮੰਡੀਆਂ ਦੇ ਨਿਰੀਖਣ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਮੰਡੀਆਂ ਵਿੱਚ ਚੱਲ ਰਹੀ ਖ਼ਰੀਦ, ਤੋਲ, ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆਵਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਿੱਲ ਮਾਲਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ ਜਾ ਰਹੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 15 ਲੱਖ 21 ਹਜ਼ਾਰ ਮੀਟਰਿਕ ਟਨ ਝੋਨਾ ਮੰਡੀਆਂ ਵਿਚ ਪਹੁੰਚ ਚੁੱਕਾ ਹੈ, ਜਿਸ ਵਿਚੋਂ 14 ਲੱਖ 41 ਹਜ਼ਾਰ ਮੀਟਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ। ਕਿਸਾਨਾਂ ਨੂੰ ਭੁਗਤਾਨ ਪ੍ਰਕਿਰਿਆ 24 ਘੰਟਿਆਂ ਦੇ ਅੰਦਰ ਪੂਰੀ ਕੀਤੀ ਜਾ ਰਹੀ ਹੈ। ਹੁਣ ਤੱਕ ਲਗਭਗ 2,700 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਖ਼ਰੀਦ ਪ੍ਰਣਾਲੀ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਕੁਸ਼ਲ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਕੇਂਦਰੀ ਪੂਲ ਲਈ 172 ਲੱਖ ਮੀਟਰਿਕ ਟਨ ਦਾ ਟੀਚਾ ਪ੍ਰਾਪਤ ਹੋਇਆ ਹੈ, ਜਦੋਂ ਕਿ ਪੰਜਾਬ ਸਰਕਾਰ ਨੇ 190 ਲੱਖ ਮੀਟ੍ਰਿਕ ਟਨ ਝੋਨਾ ਸਟੋਰ ਕਰਨ ਅਤੇ ਖ਼ਰੀਦਣ ਦੀ ਤਿਆਰੀ ਕੀਤੀ ਹੈ। ਉਨਾਂ ਕਿਹਾ ਕਿ ਸਰਕਾਰ ਕੋਲ 27 ਹਜ਼ਾਰ ਕਰੋੜ ਦੀ ਕੈਸ਼ ਕ੍ਰੈਡਿਟ ਸੀਮਾ (ਸੀ ਸੀ ਐੱਲ) ਹੈ ਅਤੇ ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ।

Advertisement
Advertisement
×