ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਦੀ ਵਰਤੋਂ ਦਾ ਸੱਦਾ
ਇੱਥੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਕੈਬਟਿਟ ਮੰਤਰੀ ਡਾ. ਰਵਜੋਤ ਸਿੰਘ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਮੁਹੱਈਆ ਕਰਵਾਈ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਨ ਦੀ ਸਾਂਭ-ਸੰਭਾਲ ਦਾ ਸੱਦਾ ਦਿੱਤਾ। ਇੱਥੋਂ ਦੇ ਸਿਟੀ ਕੇਂਦਰ ਵਿੱਚ ਖੇਤੀਬਾੜੀ ਉਤਪਾਦਕਤਾ ਵਧਾਉਣ ਅਤੇ ਵਾਤਾਵਰਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਵੀ ਸ਼ਿਰਕਤ ਕੀਤੀ।
ਡਾ. ਰਵਜੋਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਣ ਵਧਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਸਰਕਾਰ ਵਲੋਂ ਕਿਸਾਨ ਭਲਾਈ ਲਈ ਕਈ ਅਹਿਮ ਯੋਜਵਾਨਾਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਹਾਜ਼ਰ ਵਿਭਾਗਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਸਵੈ-ਸਹਾਇਤਾ ਸਮੂਹਾਂ ਵੱਲੋਂ ਲਗਾਏ ਸਟਾਲਾਂ ਦਾ ਦੌਰਾ ਕੀਤਾ।
ਪਰਾਲੀ ਸਾੜਨ ਦੇ ਚਾਰ ਮਾਮਲੇ ਆਏ
ਤਰਨ ਤਾਰਨ (ਗੁਰਬਖਸ਼ਪੁਰੀ): ਥਾਣਾ ਝਬਾਲ ਅਤੇ ਸਰਾਏ ਅਮਾਨਤ ਖਾਂ ਦੀਆਂ ਵੱਖ-ਵੱਖ ਥਾਵਾਂ ਤੋਂ ਪਰਾਲੀ ਨੂੰ ਬੀਤੇ ਦਿਨ ਅੱਗ ਲਗਾਉਣ ਦੀਆਂ ਚਾਰ ਘਟਨਾਵਾਂ ਸਾਹਮਣੇ ਆਈਆਂ ਹਨ| ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੇ ਏ ਐਸ ਆਈ ਰਾਜਪਾਲ ਸਿੰਘ ਨੇ ਅੱਜ ਇਥੇ ਦੱਸਿਆ ਕਿ ਇਨ੍ਹਾਂ ਘਟਨਾਵਾਂ ਦੀ ਜਾਣਕਾਰੀ ਪੁਲੀਸ ਕੰਟਰੋਲ ਰੂਮ ਤੋਂ ਪ੍ਰਾਪਤ ਹੋਈ ਹੈ। ਇਸ ਦੇ ਅਧਾਰ ’ਤੇ ਸਬੰਧਤ ਥਾਣੇ ਦੀ ਪੁਲੀਸ ਨੇ ਬੀ ਐੱਨ ਐੱਸ ਦੀ ਦਫ਼ਾ 223 ਅਧੀਨ ਕੇਸ ਦਰਜ ਕੀਤੇ ਹਨ|