DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚਾਰ ਲੇਬਰ ਕੋਡਜ਼ ਦੇ ਵਿਰੋਧ ਦਾ ਸੱਦਾ

ਇਫਟੂ, ਸੀ ਟੀ ਯੂ, ਏਟਕ ਸਣੇ ਕੇਂਦਰੀ ਅਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਵੱਲੋਂ ਚਾਰ ਲੇਬਰ ਕੋਡਾਂ ਦੇ ਵਿਰੋਧ ਵਿੱਚ ਕਾਲਾ ਦਿਵਸ ਐਲਾਨਦਿਆਂ ਪਹਿਲੀ ਅਪਰੈਲ ਨੂੰ ਪੰਜਾਬ ਭਰ ਵਿੱਚ ‘ਸੰਘਰਸ਼ ਦਿਵਸ’ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਅੱਜ ਇੱਥੇ ਮਜ਼ਦੂਰ ਆਗੂ...

  • fb
  • twitter
  • whatsapp
  • whatsapp
Advertisement

ਇਫਟੂ, ਸੀ ਟੀ ਯੂ, ਏਟਕ ਸਣੇ ਕੇਂਦਰੀ ਅਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਵੱਲੋਂ ਚਾਰ ਲੇਬਰ ਕੋਡਾਂ ਦੇ ਵਿਰੋਧ ਵਿੱਚ ਕਾਲਾ ਦਿਵਸ ਐਲਾਨਦਿਆਂ ਪਹਿਲੀ ਅਪਰੈਲ ਨੂੰ ਪੰਜਾਬ ਭਰ ਵਿੱਚ ‘ਸੰਘਰਸ਼ ਦਿਵਸ’ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਅੱਜ ਇੱਥੇ ਮਜ਼ਦੂਰ ਆਗੂ ਹਰੀਮੁਨੀ ਸਿੰਘ ਦੀ ਪ੍ਰਧਾਨਗੀ ਹੇਠ ਟਰੇਡ ਯੂਨੀਅਨਾਂ ਦੀ ਮੀਟਿੰਗ ਚ ਫ਼ੈਸਲਾ ਕੀਤਾ ਗਿਆ ਕਿ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਇਕੱਠੇ ਹੋ ਕੇ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ ਜਾਵੇਗਾ।

ਸੀ ਟੀ ਯੂ ਦੇ ਹਰੀਮੁਨੀ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ, ਏਟਕ ਦੇ ਆਗੂ ਰਣਜੀਤ ਸਿੰਘ ਔਲਖ ਅਤੇ ਰਛਪਾਲ ਕੈਲੇ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਮਜ਼ਦੂਰ ਪੱਖੀ 29 ਲੇਬਰ ਕਾਨੂੰਨ ਖ਼ਤਮ ਕਰ ਕੇ ਚਾਰ ਲੇਬਰ ਕੋਡ ਲੈ ਕੇ ਆਈ ਹੈ। ਕੇਂਦਰ ਨੇ ਇਨ੍ਹਾਂ ਚਾਰ ਲੇਬਰ ਕੋਡਾਂ ਨੂੰ ਪਹਿਲੀ ਅਪਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਕੋਡਾਂ ਰਾਹੀਂ ਗ਼ਰੀਬੀ ਰੇਖਾ ਤੋਂ ਹੇਠਾਂ ਰਾਸ਼ਟਰੀ ਫਲੋਰ ਘੱਟੋ-ਘੱਟ ਮਜ਼ਦੂਰੀ ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾ ਰਿਹਾ ਹੈ, ਜਿਸ ਨਾਲ ਅਸਲ ਘੱਟੋ-ਘੱਟ ਮਜ਼ਦੂਰੀ ਦੇ ਅਧਿਕਾਰ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਹੱਕਾਂ ਤੋਂ ਵਾਂਝਾ ਕੀਤਾ ਗਿਆ ਹੈ। ਇਹ ਕੋਡ ਭਾਰਤੀ ਸੰਵਿਧਾਨ, ਅੰਤਰਰਾਸ਼ਟਰੀ ਮਜ਼ਦੂਰ ਮਿਆਰਾਂ ਅਤੇ ਮਨੁੱਖੀ ਅਧਿਕਾਰਾਂ ਦੇ ਖ਼ਿਲਾਫ਼ ਹਨ। ਇਸ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਡੀਆਂ ਕੁਰਬਾਨੀ ਦੇ ਕੇ ਪ੍ਰਾਪਤ ਕੀਤੇ ਅਧਿਕਾਰਾਂ ਅਤੇ ਮਜ਼ਦੂਰਾਂ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਮਜ਼ਦੂਰ ਲਹਿਰ ਖੜ੍ਹੀ ਕਰਦਿਆਂ ਸੰਘਰਸ਼ਾਂ ਦੇ ਮੈਦਾਨ ਵਿੱਚ ਕੁੱਦਣਾ ਹੋਵੇਗਾ।

Advertisement

Advertisement
Advertisement
×