ਪਤਿਆਲਾਂ ’ਚ ਕਮੇਟੀਆਂ ਤੇ ਪੰਚਾਇਤਾਂ ਦਾ ਕੈਂਪ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਖਲਾਈ ਦਿੱਤੀ
Advertisement
ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 52 ਪਿੰਡਾਂ ਦੀਆਂ ਵਿਲੇਜ਼ ਡਿਫੈਂਸ ਕਮੇਟੀਆਂ ਅਤੇ ਪੰਚਾਇਤਾਂ ਦਾ ਵਿਸ਼ੇਸ਼ ਟ੍ਰੇਨਿੰਗ ਕੈਂਪ ਪਿੰਡ ਪਤਿਆਲਾਂ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਕੋਆਰਡੀਨੇਟਰ ਬਲਵਿੰਦਰ ਸਿੰਘ ਪਤਿਆਲ ਸਰਪੰਚ ਦੀ ਅਗਵਾਈ ਹੇਠ ਲਾਇਆ ਗਿਆ। ਇਸ ਮੌਕੇ ਐੱਸ ਡੀ ਐੱਮ ਵਿਵੇਕ ਮੋਦੀ, ਡੀ ਐੱਸ ਪੀ ਰਾਜੀਵ ਕੁਮਾਰ, ਬੀ ਡੀ ਪੀ ਓ ਸੁਖਜੀਤ ਕੌਰ, ਈ ਓ ਰਜੀਵ ਓਬਰਾਏ ,ਪੰਚਾਇਤ ਅਫ਼ਸਰ ਗੁਰਮੁਖ ਸਿੰਘ, ਕੋਆਰਡੀਨੇਟਰ ਦਲਜੀਤ ਸਿੰਘ ਮਿਨਹਾਸ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਵਿੱਚੋਂ ਹਰ ਤਰਾਂ ਦੇ ਨਸ਼ੇ ਖਤਮ ਕਰਨ ਦੀ ਵੱਡੇ ਪੱਧਰ 'ਤੇ ਯੋਜਨਾ ਬਣਾਈ ਹੈ। ਇਸ ਤਹਿਤ ਸਰਕਾਰ ਨੇ ਪੁਲੀਸ ਨੂੰ ਸਹਿਯੋਗ ਦੇਣ ਲਈ ਵਿਲੇਜ ਡਿਫੈਂਸ ਕਮੇਟੀਆਂ ਬਣਾ ਕੇ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ, ਨਸ਼ਿਆਂ ਚ ਗਲਤਾਨ ਹੋਏ ਨੌਜਵਾਨਾਂ ਨੂੰ ਨਸ਼ਾ ਛਡਾਓ ਕੇਂਦਰਾਂ ਵਿੱਚ ਭਰਤੀ ਕਰਵਾਉਣਾ, ਦਵਾਈਆਂ ਦੀਆਂ ਦੁਕਾਨਾਂ 'ਤੇ ਬਾਜ਼ ਅੱਖ ਰੱਖਣੀ ਅਤੇ ਨਸ਼ਾ ਤਸਕਰਾਂ ਦੇ ਸਹਿਯੋਗੀਆਂ 'ਤੇ ਸਖ਼ਤੀ ਕਰਕੇ ਕਾਨੂੰਨੀ ਕਾਰਵਾਈ ਕਰਨੀ ਹੈ।
ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਹਰ ਪਿੰਡ ਵਿੱਚ ਖੇਡ ਸਟੇਡੀਅਮ ਬਣਾ ਕੇ ਖੇਡਾਂ ਲਈ ਲੋੜੀਂਦਾ ਖੇਡ ਸਾਮਾਨ ਮੁਹੱਈਆ ਕਰਾਉਣ ਲਈ ਸਾਰਥਕ ਕਦਮ ਚੁੱਕਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਬਲਿਕ-ਪੁਲੀਸ ਸਾਂਝੇ ਤੌਰ ’ਤੇ ਨਸ਼ਿਆਂ ਦੇ ਜਾਲ ਨੂੰ ਤੋੜਨ ਲਈ ਉਪਰਾਲੇ ਕਰੇਗੀ, ਜਿਸ ਲਈ ਨਸ਼ਾ ਤਸਕਰਾਂ ਦੀ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ। ਇਸ ਮੌਕੇ ਜਥੇਦਾਰ ਸਰੂਪ ਸਿੰਘ, ਸੁਰਿੰਦਰ ਸਿੰਘ ਪੰਚ , ਮਲਕੀਤ ਸਿੰਘ ਪੰਚ ਸੁਮਿਤਰ ਸਿੰਘ ਪੰਚ ,ਊਸ਼ਾ ਰਾਣੀ ਪੰਚ, ਸੰਦੀਪ ਸਿੰਘ ਸਰਪੰਚ ਲੜੋਈ, ਰਾਜਵਿੰਦਰ ਕੌਰ ਸਰਪੰਚ ਭਟਨੂਰਾ ਲੁਬਾਣਾ ਅਤੇ ਪਤਵੰਤੇ ਹਾਜ਼ਰ ਸਨ।
Advertisement
Advertisement
