DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਿਆਂ ਵਿਰੁੱਧ ਮੁਹਿੰਮ ਨੇ ਤਸਕਰਾਂ ਦਾ ਲੱਕ ਤੋੜਿਆ: ਚੱਬੇਵਾਲ

ਸੰਸਦ ਮੈਂਬਰ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕੀਤਾ; ਲੋਕਾਂ ਦਾ ਸਹਿਯੋਗ ਮੰਗਿਆ

  • fb
  • twitter
  • whatsapp
  • whatsapp
featured-img featured-img
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ।
Advertisement

ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ੇ ਦੀ ਅਲਾਮਤ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨਾਲ ਸੂਬਾ ਹੁਣ ਬਦਲਦੇ ਪੰਜਾਬ ਵੱਲ ਵਧ ਰਿਹਾ ਹੈ। ਅੱਜ ਇੱਥੇ ਵਿਰਸਾ ਵਿਹਾਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਸਮਾਜ ਦੇ ਸਾਰੇ ਵਰਗਾਂ ਤੋਂ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਜੇ ਪੁਲੀਸ ਸੂਬੇ ਨੂੰ ਅਤਿਵਾਦ ਮੁਕਤ ਕਰ ਸਕਦੀ ਹੈ ਤਾਂ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੀ ਸਮੱਸਿਆ ਵੀ ਦੂਰ ਕੀਤੀ ਜਾ ਸਕਦੀ ਹੈ। ਮੁਹਿੰਮ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਪੁਲੀਸ ਨੇ 49,580 ਕੇਸ ਦਰਜ ਕਰ ਕੇ 69,393 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੇ ਨਾਲ-ਨਾਲ ਮੁੜ-ਵਸੇਬੇ ਤਹਿਤ 1090 ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਅਤੇ 2360 ਵਿਅਕਤੀਆਂ ਨੂੰ ਓਟ ਸੈਂਟਰਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਐੱਸ ਐੱਸ ਪੀ ਤੂਰਾ ਨੇ ਦੱਸਿਆ ਕਿ ਖ਼ੁਦ ਇਲਾਜ ਲਈ ਅੱਗੇ ਆਉਣ ਵਾਲੇ 750 ਵਿਅਕਤੀਆਂ ‘ਤੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 64-ਏ ਤਹਿਤ ਮੁਕੱਦਮਾ ਮੁਲਤਵੀ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ ਅਤੇ ‘ਆਪ’ ਆਗੂ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਲੋਕਾਂ ਤੋਂ ਸਹਿਯੋਗ ਮੰਗਿਆ। ਨਸ਼ਾ ਮੁਕਤੀ ਮੋਰਚਾ ਦੁਆਬਾ ਦੇ ਇੰਚਾਰਜ ਅਤਿਨ ਅਗਨੀਹੋਤਰੀ ਨੇ ਪਿੰਡ ਰੱਖਿਆ ਕਮੇਟੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਏ ਡੀ ਸੀ ਵਰਿੰਦਰਪਾਲ ਸਿੰਘ ਬਾਜਵਾ, ਐੱਸ ਡੀ ਐੱਮ ਤੇ ਹੋਰ ਅਧਿਕਾਰੀ ਮੌਜੂਦ ਸਨ।

Advertisement

Advertisement
Advertisement
×