DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਧਿਆਪਕ ਜੋੜੇ ਨੂੰ ਨਿਆਂ ਦਿਵਾਉਣ ਲਈ ਮੋਮਬੱਤੀ ਮਾਰਚ

ਮੋਗਾ ’ਚ ਚੋਣ ਡਿਊਟੀ ਦੌਰਾਨ ਹਾਦਸੇ ’ਚ ਹੋ ਗਈ ਸੀ ਮੌਤ

  • fb
  • twitter
  • whatsapp
  • whatsapp
featured-img featured-img
ਮੋਮਬੱਤੀ ਮਾਰਚ ’ਚ ਸ਼ਾਮਲ ਅਧਿਆਪਕ ਨਾਅਰੇਬਾਜ਼ੀ ਕਰਦੇ ਆਗੂ।
Advertisement

ਚੋਣ ਡਿਊਟੀ ਦੌਰਾਨ ਮੋਗਾ ਵਿੱਚ ਕਾਰ ਹਾਦਸੇ ’ਚ ਜਾਨ ਗੁਆਉਣ ਵਾਲੇ ਅਧਿਆਪਕ ਜੋੜੇ ਜਸਕਰਨ ਸਿੰਘ ਤੇ ਕਮਲਜੀਤ ਕੌਰ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ ਕੀਤਾ ਗਿਆ ਜਿਸ ’ਚ ਅਧਿਆਪਕ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਭਾਗ ਲਿਆ। ਅਧਿਆਪਕ ਆਗੂਆਂ ਵਰਿੰਦਰ ਸਿੰਘ ਕੰਬੋਜ, ਸਤਨਾਮ ਸਿੰਘ ਰੰਧਾਵਾ, ਸਤਵੰਤ ਟੂਰਾ, ਗੁਰਮੁੱਖ ਲੋਕਪ੍ਰੇਮੀ, ਕੁਲਦੀਪ ਕੌੜਾ, ਅਜੈ ਕੁਮਾਰ, ਪਰਮਿੰਦਰਪਾਲ ਸਿੰਘ ਤੇ ਹਰਸਿਮਰਨ ਸਿੰਘ ਨੇ ਮੰਗ ਕੀਤੀ ਕਿ ਮ੍ਰਿਤਕ ਅਧਿਆਪਕ ਜੋੜੇ ਦੇ ਪਰਿਵਾਰਾਂ ਨੂੰ ਤੁਰੰਤ ਦੋ-ਦੋ ਕਰੋੜ ਦਾ ਮੁਆਵਜ਼ਾ ਅਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਵਲ 10-10 ਲੱਖ ਐਲਾਨ ਕੇ ਪੱਲਾ ਝਾੜ ਲੈਣਾ ਸਰਕਾਰ ਦਾ ਗ਼ੈਰ-ਜ਼ਿੰਮੇਵਾਰਾਨਾ ਕਦਮ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮ੍ਰਿਤਕ ਅਧਿਆਪਕਾਂ ਦੇ ਮਾਸੂਮ ਬੱਚਿਆਂ ਦੀ ਪੜ੍ਹਾਈ ਦਾ ਸਾਰਾ ਖਰਚਾ ਚੁੱਕੇ ਤੇ ਪੜ੍ਹਾਈ ਉਪਰੰਤ ਨੌਕਰੀ ਦੀ ਲਿਖਤੀ ਜ਼ਿੰਮੇਵਾਰੀ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਅੱਗੇ ਤੋਂ ਚੋਣਾਂ ’ਚ ਅਧਿਆਪਕਾਂ ਤੇ ਮੁਲਾਜ਼ਮਾਂ ਦੀ ਖੱਜਲ-ਖੁਆਰੀ ਬੰਦ ਕੀਤੀ ਜਾਵੇ, ਪਤੀ-ਪਤਨੀ ਕੇਸ ’ਚ ਔਰਤ ਮੁਲਾਜ਼ਮ ਤੇ ਛੋਟੇ ਬੱਚਿਆਂ ਦੀਆਂ ਮਾਵਾਂ ਤੇ ਬੀ ਐੱਲ ਓਜ਼ ਨੂੰ ਛੋਟ ਦਿੱਤੀ ਜਾਵੇ ਤੇ ਚੋਣ ਡਿਊਟੀ ਦੌਰਾਨ ਜ਼ਖਮੀ ਹੋਈ ਅਧਿਆਪਕਾ ਰਾਜਵੀਰ ਕੌਰ ਨੂੰ ਤੁਰੰਤ ਵੀਹ ਲੱਖ ਦਾ ਮੁਆਵਜ਼ਾ ਦੇ ਕੇ ਠੀਕ ਹੋਣ ਤੱਕ ਆਨ ਡਿਊਟੀ ਮੰਨ ਕੇ ਪੂਰੀ ਤਨਖਾਹ ਦਿੱਤੀ ਜਾਵੇ। ਆਗੂਆਂ ਨੇ ਦੱਸਿਆ ਕਿ ਇਸ ਮੁੱਦੇ ਸਬੰਧੀ 18 ਜਨਵਰੀ ਨੂੰ ਸਾਂਝੇ ਮੰਚ ’ਚ ਅਧਿਆਪਕ ਇਨਸਾਫ਼ ਕਮੇਟੀ ਦੇ ਸੱਦੇ ’ਤੇ ਮੋਗਾ ਵਿੱਚ ਇਨਸਾਫ਼ ਰੈਲੀ ਕੀਤੀ ਜਾਵੇਗੀ ਤੇ ਇਨਸਾਫ਼ ਦੀ ਇਸ ਲੜਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Advertisement
Advertisement
×