ਕੈਪਟਨ ਨੇ ਡੱਕਾ ਨਹੀਂ ਤੋੜਿਆ: ਸੁਖਬੀਰ

ਨਗਰ ਕੌਂਸਲ ਬੰਗਾ ਦੇ ਉਮੀਦਵਾਰਾਂ ਦਾ ਐਲਾਨ ਕੀਤਾ

ਕੈਪਟਨ ਨੇ ਡੱਕਾ ਨਹੀਂ ਤੋੜਿਆ: ਸੁਖਬੀਰ

ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ। -ਫੋਟੋ: ਪੰਜਾਬੀ ਟ੍ਰਿਬਿਊਨ

ਸੁਰਜੀਤ ਮਜਾਰੀ

ਬੰਗਾ, 19 ਜਨਵਰੀ 

ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਲੰਬੇ ਭਾਸ਼ਣ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਵਾਰ ਵਾਰ ਕੋਸਿਆ ਅਤੇ ਭਾਜਪਾ ਦਾ ਨਾਂ ਲਏ ਬਗੈਰ ਕਿਸਾਨ ਅੰਦੋਲਨ ਲਈ ਫ਼ਿਕਰਮੰਦੀ ਜ਼ਾਹਿਰ ਕੀਤੀ। ਉਹ ਇੱਥੇ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਹੁਣ ਤੱਕ ਡੱਕਾ ਨਹੀਂ ਤੋੜਿਆ ਸਗੋਂ ਪੰਜਾਬ ਦਾ ਉਜਾੜਾ ਹੀ ਕੀਤਾ ਹੈ ਜਿਸ ਨਾਲ ਅੱਜ ਪੰਜਾਬ ਦਾ ਦਾ ਹਰ ਵਰਗ ਦੁਖੀ ਹੈ। ਉਨ੍ਹਾਂ ਕਿਹਾ ਕਿ ਝੂਠੀਆਂ ਸਹੁੰਆਂ ਖਾ ਕੇ ਕੈਪਟਨ ਆਪਣੀ ਸਰਕਾਰ  ਬਣਾਉਣ ’ਚ ਤਾਂ ਸਫ਼ਲ ਹੋ ਗਿਆ ਪਰ ਹੁਣ ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਹੋ ਰਿਹਾ। ਉਨ੍ਹਾਂ  ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਕਾਂਗਰਸ ਦੇ ਇਸ਼ਾਰੇ ’ਤੇ ਅਕਾਲੀ ਦਲ ਦੇ ਵਰਕਰਾਂ ਨਾਲ ਕੀਤੀਆਂ ਵਧੀਕੀਆਂ ਦਾ ਹਿਸਾਬ ਲਿਆ ਜਾਵੇਗਾ। ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਸਾਬਕਾ ਵਜੀਰ ਸੋਹਣ ਸਿੰਘ ਠੰਡਲ, ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ, ਯੂਥ ਆਗੂ ਸੁਖਦੀਪ ਸਿੰਘ ਸ਼ੁਕਾਰ, ਸੋਹਣ ਲਾਲ ਢੰਡਾ ਆਦਿ ਸ਼ਾਮਲ ਸਨ।

ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼ੋ੍ਮਣੀ ਅਕਾਲੀ ਦਲ ਵਲੋਂ ਬੰਗਾ ਦੇ 15 ਵਾਰਡਾਂ ’ਚੋਂ ਅੱਜ 12 ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਜਿਨ੍ਹਾਂ ’ਚ ਪਹਿਲੇ 10 ਵਾਰਡਾਂ ’ਚ ਕ੍ਰਮਵਾਰ ਬੰਦਨਾ, ਪਰਮਵੀਰ ਸਿੰਘ ਮਾਨ, ਰੇਨੂੰ ਬਾਲਾ, ਮਨਜੀਤ ਸਿੰਘ ਬੱਬਲ, ਵੀਰਪਾਲ ਕੌਰ, ਜਸਵਿੰਦਰ ਸਿੰਘ ਮਾਨ, ਸੀਮਾ ਰਾਣੀ, ਜੀਤ ਸਿੰਘ ਭਾਟੀਆ, ਪੂੁਨਮ ਅਰੋੜਾ, ਭੁਪਿੰਦਰ ਸਿੰਘ ਲਾਲੀ ਤੋਂ ਇਲਾਵਾ 14 ਤੋਂ ਸਿਕੰਦਰ ਅਤੇ 15 ਤੋਂ ਦੀਪਕ ਘਈ ਸ਼ਾਮਲ ਹਨ। ਇਸੇ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨਵਾਂਸ਼ਹਿਰ ਅਤੇ ਫਗਵਾੜਾ ਦਾ ਵੀ ਦੌਰਾ ਕੀਤਾ।

ਬੀਬੀ ਸੁਨੀਤਾ ਨਾਲ ਦੁੱਖ ਵੰਡਾਇਆ

ਬਲਾਚੌਰ (ਸੁਭਾਸ਼ ਜੋਸ਼ੀ): ਵਿਧਾਨ ਸਭਾ ਹਲਕਾ ਬਲਾਚੌਰ ਤੋਂ ਚਾਰ ਵਾਰ ਵਿਧਾਇਕ ਚੁਣੇ ਗਏ ਅਤੇ ਮੁੱਖ ਸੰਸਦੀ ਸਕੱਤਰ ਰਹੇ ਮਰਹੂਮ ਚੌਧਰੀ ਨੰਦ ਲਾਲ ਦੇ ਵੱਡੇ ਲੜਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਨੀਤਾ ਚੌਧਰੀ ਦੇ ਪਤੀ ਚੌਧਰੀ ਰਾਮ ਪਾਲ ਬਜਾੜ ਦੀ ਬੇਵਕਤੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਪਿੰਡ ਕਰੀਮਪੁਰ ਧਿਆਨੀ ਤਹਿਸੀਲ ਬਲਾਚੌਰ ਵਿਖੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਡਾ. ਦਲਜੀਤ ਸਿੰਘ ਚੀਮਾ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਮਾਹਿਲਪੁਰ ਦੇ ਸਾਬਕਾ ਵਿਧਾਇਕ ਸੋਹਣ ਸਿੰਘ ਠੰਡਲ , ਬੁੱਧ ਸਿੰਘ ਬਲਾਕੀਪੁਰ, ਗੁਰਬਖਸ਼ ਸਿੰਘ ਖਾਲਸਾ, ਸੁਖਦੀਪ ਸਿੰਘ ਸ਼ਕਾਰ ਵੀ ਸਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਚੌਧਰੀ ਰਾਮ ਪਾਲ ਬਜਾੜ ਦੀ ਅਚਨਚੇਤ ਮੌਤ ਪਰਿਵਾਰ ਅਤੇ ਇਲਾਕੇ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All