ਰਤੀਆ (ਪੱਤਰ ਪ੍ਰੇਰਕ): ਸ਼ਹਿਰੀ ਪੁਲੀਸ ਨੇ ਇੱਕ ਦੁਕਾਨਦਾਰ ਦੀ ਸ਼ਿਕਾਇਤ ’ਤੇ ਦੋ ਜਣਿਆਂ ਖ਼ਿਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਸ਼ਹਿਰ ਦੇ ਵਾਰਡ ਨੰਬਰ 2 ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ ਅਤੇ ਹਾਲ ਹੀ ਵਿੱਚ ਉਸ ਨੇ ਕੱਪੜੇ ਦੀ ਦੁਕਾਨ ਖੋਲ੍ਹੀ ਸੀ। ਬੀਤੀ ਰਾਤ ਜਦੋਂ ਉਹ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ ਤਾਂ ਰਿਸ਼ਤੇ ਵਿੱਚ ਉਸਦੇ ਸਾਂਢੂ ਲੱਗਦੇ ਦਿਲਬਹਾਰ ਸਿੰਘ ਅਤੇ ਇਕ ਹੋਰ ਵਿਅਕਤੀ ਨੇ ਉਸ ਨੂੰ ਰਸਤੇ ਵਿੱਚ ਘੇਰ ਕੇ ਕੁੱਟਮਾਰ ਸ਼ੁਰੂ ਕਰ ਦਿੱਤੀ ਤੇ ਲੋਕਾਂ ਦੇ ਇਕੱਠੇ ਹੋਣ ’ਤੇ ਉਕਤ ਵਿਅਕਤੀ ਉਸ ਨੂੰ ਮਾਰਨ ਦੀਆਂ ਧਮਕੀਆ ਦਿੰਦੇ ਮੌਕੇ ਤੋਂ ਫਰਾਰ ਹੋ ਗਏ। ਉਸ ਤੋਂ ਬਾਅਦ ਇਕੱਤਰ ਲੋਕਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲੀਸ ਨੇ ਉਕਤ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।