ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ਹੇਠ ਕੇਸ
ਪੱਤਰ ਪ੍ਰੇਰਕ ਫਗਵਾੜਾ, 15 ਜੂਨ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ ਵਿੱਚ ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਖਿਲਾਫ਼ ਧਾਰਾ 420, 406 ਆਈ.ਪੀ.ਸੀ ਤੇ 13 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਕੇਸ ਦਰਜ...
Advertisement
ਪੱਤਰ ਪ੍ਰੇਰਕ
ਫਗਵਾੜਾ, 15 ਜੂਨ
Advertisement
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ ਵਿੱਚ ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਖਿਲਾਫ਼ ਧਾਰਾ 420, 406 ਆਈ.ਪੀ.ਸੀ ਤੇ 13 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਕੇਸ ਦਰਜ ਕੀਤਾ ਹੈ। ਪੀੜਤ ਨੇ ਪੁਲੀਸ ਨੂੰ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ।
ਸ਼ਿਕਾਇਤਕਰਤਾ ਅਰੁਣ ਕੁਮਾਰ ਪੁੱਤਰ ਚੰਦਨ ਭਵਨ ਵਾਸੀ ਪਿੰਡ ਖੇੜਾ ਨੰਗਲ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਭਰਾ ਗੌਰਵ ਕੁਮਾਰ ਨੂੰ ਇਟਲੀ ਭੇਜਣ ਅਤੇ ਪੱਕੇ ਪੇਪਰ ਬਣਾ ਕੇ ਦੇਣ ਦਾ ਸੌਦਾ ਹੋਇਆ ਸੀ।
ਇਸ ਤਹਿਤ ਮੁਲਜ਼ਮਾਂ ਨੇ ਉਸ ਨਾਲ ਕੁੱਲ 16,02,700 ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧ ’ਚ ਪੁਲੀਸ ਨੇ ਤਰਸੇਮ ਚੰਦ ਪੁੱਤਰ ਗੁਰਮੀਤ ਰਾਮ ਵਾਸੀ ਜਗਤਪੁਰ ਜੱਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Advertisement
×