ਨਸ਼ੇੜੀਆਂ ਖ਼ਿਲਾਫ਼ ਕੇਸ ਦਰਜ
ਪੁਲੀਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸ ਐੱਚ ਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਦੁਸਹਿਰਾ ਗਰਾਊਂਡ ਬਾਬਾ ਗਧੀਆ...
Advertisement
ਪੁਲੀਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸ ਐੱਚ ਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਦੁਸਹਿਰਾ ਗਰਾਊਂਡ ਬਾਬਾ ਗਧੀਆ ਵਿੱਚ ਨਸ਼ੇ ਦਾ ਸੇਵਨ ਕਰ ਰਿਹਾ ਹੈ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਸ਼ਿੰਦਰਪਾਲ ਉਰਫ਼ ਸ਼ਿੰਦੀ ਸੀ ਖਲਵਾੜਾ ਗੇਟ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਸੇ ਤਰ੍ਹਾਂ ਸਤਨਾਮਪੁਰਾ ਪੁਲੀਸ ਨੇ ਹਦੀਆਬਾਦ ਲਾਗੇ ਝਾੜੀਆਂ ’ਚੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ਾ ਕਰਨ ਦਾ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਜਸਪਾਲ ਉਰਫ਼ ਜੱਸੀ ਉਰਫ਼ ਰੱਤੀ ਵਾਸੀ ਕੋਟਰਾਣੀ ਵਜੋਂ ਹੋਈ ਹੈ।
Advertisement
Advertisement
Advertisement
×