ਪਰਾਲੀ ਸਾੜਨ ਦੇ ਦੋਸ਼ ਹੇਠ ਪੰਜ ਕਿਸਾਨਾਂ ਖ਼ਿਲਾਫ਼ ਕੇਸ ਦਰਜ
ਬਲਾਕ ਲੋਹੀਆਂ ਖਾਸ ਦੇ ਤਿੰਨ ਪਿੰਡਾਂ ਦੇ ਪੰਜ ਕਿਸਾਨਾਂ ਖ਼ਿਲਾਫ਼ ਪਰਾਲੀ ਸਾੜਨ ਦੇ ਦੋਸ਼ ’ਚ ਲੋਹੀਆਂ ਪੁਲੀਸ ਨੇ ਮੁਕੱਦਾ ਦਰਜ ਕੀਤਾ ਹੈ। ਐੱਸ ਐੱਚ ਓ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਗ੍ਰਾਮ ਰੁਜ਼ਗਾਰ ਸੇਵਕ ਬਲਵਿੰਦਰ ਸਿੰਘ ਦੀ ਸ਼ਿਕਾਇਤ ਅਤੇ ਪਟਵਾਰੀ ਵਿਨੇ...
Advertisement
ਬਲਾਕ ਲੋਹੀਆਂ ਖਾਸ ਦੇ ਤਿੰਨ ਪਿੰਡਾਂ ਦੇ ਪੰਜ ਕਿਸਾਨਾਂ ਖ਼ਿਲਾਫ਼ ਪਰਾਲੀ ਸਾੜਨ ਦੇ ਦੋਸ਼ ’ਚ ਲੋਹੀਆਂ ਪੁਲੀਸ ਨੇ ਮੁਕੱਦਾ ਦਰਜ ਕੀਤਾ ਹੈ। ਐੱਸ ਐੱਚ ਓ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਗ੍ਰਾਮ ਰੁਜ਼ਗਾਰ ਸੇਵਕ ਬਲਵਿੰਦਰ ਸਿੰਘ ਦੀ ਸ਼ਿਕਾਇਤ ਅਤੇ ਪਟਵਾਰੀ ਵਿਨੇ ਗਰੋਵਰ ਵੱਲੋਂ ਤਸਦੀਕ ਕੀਤੇ ਜਾਣ ਤੋਂ ਬਾਅਦ ਏ ਐੱਸ ਆਈ ਬਲਵਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਪਿੰਡ ਗਿੰਦੜਪਿੰਡੀ ਦੇ ਕਿਸਾਨ ਕੁਲਜੀਤ ਸਿੰਘ ਤੇ ਜਗਦੀਪ ਸਿੰਘ, ਗੱਟਾ ਮੁੰਡੀ ਕਾਸੂ ਦੇ ਕਿਸਾਨ ਸੱਤਪਾਲ ਸਿੰਘ ਅਤੇ ਮਹਿਰਾਜਵਾਲਾ ਦੇ ਕਿਸਾਨ ਗੁਰਚਰਨ ਸਿੰਘ ਖ਼ਿਲਾਫ਼ ਪਰਾਲੀ ਸਾੜਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਈਆਂ ਪਾਬੰਦੀਆਂ ਦੇ ਉਲਟ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਾਨੂੰਨ ਦੀ ਪਾਲਣਾ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ।
Advertisement
Advertisement
