ਝਗੜੇ ਸਬੰਧੀ ਨੌਂ ਜਣਿਆਂ ਖ਼ਿਲਾਫ਼ ਕੇਸ ਦਰਜ
ਬਲਾਕ ਲੋਹੀਆਂ ਖਾਸ ਅਧੀਨ ਆਉਂਦੇ ਪਿੰਡ ਮੁੰਡੀ ਕਾਲੂ ਨੇੜੇ ਦਰਿਆ ਸਤਲੁਜ ਦੇ ਅੰਦਰ ਲਗਾਏ ਐਡਵਾਂਸ ਬੰਨ੍ਹ ਨੂੰ ਮਜ਼ਬੂਤ ਕਰਨ ਸਬੰਧੀ ਦੋ ਧੜਿਆਂ ਵਿੱਚ ਹੋਏ ਝਗੜੇ ਸਬੰਧੀ ਲੋਹੀਆਂ ਖਾਸ ਦੀ ਪੁਲੀਸ ਨੇ ਬੰਨ੍ਹ ਨੂੰ ਮਜ਼ਬੂਤ ਨਾ ਕਰਨ ਦੇਣ ਵਾਲੀ ਧਿਰ ਦੇ...
Advertisement
ਬਲਾਕ ਲੋਹੀਆਂ ਖਾਸ ਅਧੀਨ ਆਉਂਦੇ ਪਿੰਡ ਮੁੰਡੀ ਕਾਲੂ ਨੇੜੇ ਦਰਿਆ ਸਤਲੁਜ ਦੇ ਅੰਦਰ ਲਗਾਏ ਐਡਵਾਂਸ ਬੰਨ੍ਹ ਨੂੰ ਮਜ਼ਬੂਤ ਕਰਨ ਸਬੰਧੀ ਦੋ ਧੜਿਆਂ ਵਿੱਚ ਹੋਏ ਝਗੜੇ ਸਬੰਧੀ ਲੋਹੀਆਂ ਖਾਸ ਦੀ ਪੁਲੀਸ ਨੇ ਬੰਨ੍ਹ ਨੂੰ ਮਜ਼ਬੂਤ ਨਾ ਕਰਨ ਦੇਣ ਵਾਲੀ ਧਿਰ ਦੇ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ‘ਆਪ’ ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਰਾਜਿੰਦਰ ਸਿੰਘ ਭੁੱਲਰ ਨੇ ਉਨ੍ਹਾਂ ਉੱਪਰ ਹਮਲਾ ਕਰਨ, ਕੇਸਾਂ ਅਤੇ ਦਸਤਾਰ ਦੀ ਬੇਅਦਬੀ ਕਰਨ ਅਤੇ ਗੋਲੀ ਚਲਾਉਣ ਦੇ ਬਿਆਨ ਦਰਜ ਕਰਵਾਏ ਸਨ। ਲੋਹੀਆਂ ਪੁਲੀਸ ਨੇ ਪਸ਼ੌਰਾ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ, ਅਕਾਸ਼ਦੀਪ ਸਿੰਘ, ਗੁਰਜੀਤ ਸਿੰਘ, ਕਰਮਜੀਤ ਸਿੰਘ, ਸਵਰਨ ਸਿੰਘ ਵਾਸੀਆਨ ਮੁੰਡੀ ਕਾਲੂ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐੱਸਐੱਚਓ ਲੋਹੀਆਂ ਖਾਸ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਦੀਆਂ ਵੱਖ-ਵੱਖ ਟੀਮਾਂ ਛਾਪੇ ਮਾਰ ਰਹੀਆਂ ਹਨ।
Advertisement
Advertisement