DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਰਾਹੁਲ ਖ਼ਿਲਾਫ਼ ਦਰਜ ਕੇਸ ਰੱਦ ਕੀਤਾ ਜਾਵੇ: Charanjit Singh Channi

ਸਾਬਕਾ ਮੁੱਖ ਮੰਤਰੀ ਨੇ ਪੰਜਾਬ ਸਰਕਾਰ ’ਤੇ ਪੈਸੇ ਦੀ ਦੁਰਵਰਤੋਂ ਦੇ ਦੋਸ਼ ਲਾਏ

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। -ਫੋਟੋ: ਮਲਕੀਅਤ ਸਿੰਘ
Advertisement

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਜਪਾ ਲਗਾਤਾਰ ਪੱਛੜੇ ਵਰਗਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਖ਼ਿਲਾਫ਼ ਮਾਮਲਾ ਦਰਜ ਕਰਨ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਹਲਦਵਾਨੀ ਦੇ ਰਾਮਲੀਲਾ ਮੈਦਾਨ ਦੀ ਰੈਲੀ ਤੋਂ ਬਾਅਦ ਮੰਚ ਦਾ ਸ਼ੁੱਧੀਕਰਨ ਕਰਨਾ ਮਨੂਵਾਦੀ ਸੋਚ ਹੈ। ਉਨ੍ਹਾਂ ਮੰਗ ਕੀਤੀ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੇ ਮਾਮਲੇ ਨੂੰ ਤੁਰੰਤ ਰੱਦ ਕੀਤਾ ਜਾਵੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਸੂਬਾ ਸਰਕਾਰ ’ਤੇ ਪੈਸੇ ਦੀ ਦੁਰਵਰਤੋਂ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪਿੰਡਾਂ ਵਿੱਚ ਪਾਣੀ ਦੀਆਂ ਟੈਂਕੀਆਂ ਅਤੇ ਮੋਟਰਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਸਨ। ਇਸ ਦੇ ਉਲਟ ਆਮ ਆਦਮੀ ਪਾਰਟੀ ਦੀ ਸਰਕਾਰ ਨੇ 15ਵੇਂ ਵਿੱਤ ਕਮਿਸ਼ਨ ’ਚੋਂ ਮਿਲੇ 542 ਕਰੋੜ ਰੁਪਏ ਬਿਜਲੀ ਬੋਰਡ ਨੂੰ ਦੇ ਦਿੱਤੇ ਹਨ, ਜਦੋਂ ਕਿ ਇਹ ਪੈਸਾ ਪਿੰਡਾਂ ਦੇ ਵਿਕਾਸ ’ਤੇ ਖ਼ਰਚਣਾ ਚਾਹੀਦਾ ਸੀ। ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦਾ ਪੈਸਾ ਸਿਰਫ਼ ਸਰਕਾਰੀ ਹਸਪਤਾਲਾਂ ਨੂੰ ਦਿੱਤਾ ਜਾ ਰਿਹਾ ਹੈ, ਜਦੋਂ ਕਿ ਨਿਯਮਾਂ ਅਨੁਸਾਰ ਇਹ ਪੈਸਾ ਇਲਾਜ ਬਦਲੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤਾ ਜਾਣਾ ਚਾਹੀਦਾ ਸੀ। ਉਨ੍ਹਾਂ ਸੂਬਾ ਸਰਕਾਰ ’ਤੇ ਇਹ ਵੀ ਦੋਸ਼ ਲਾਇਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀ ਸਕੂਲਾਂ ਦੀ ਸਥਿਤੀ ਅਤੇ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਸੱਚ ਬੋਲਣ ਤੋਂ ਡਰ ਰਹੇ ਹਨ।

Advertisement
Advertisement
×