ਝੂਠੀਆਂ ਸ਼ਿਕਾਇਤਾਂ ਦੇਣ ਵਾਲਿਆਂ ਖ਼ਿਲਾਫ਼ ਕੇਸ ਦਰਜ
ਇੱਥੋਂ ਦੇ ਕੌਂਸਲਰ ਤੇ ਪੱਤਰਕਾਰ ਨੂੰ ਝੂਠੀਆਂ ਸ਼ਿਕਾਇਤਾਂ ਦੇ ਕੇ ਤੰਗ ਕਰਨ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਮਹਿਲਾ ਤੇ ਵਿਅਕਤੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਰਾਗ ਕੁਮਾਰ ਮਨਖੰਡ ਵਾਸੀ ਗੁਰੂ ਹਰਗੋਬਿੰਦ ਨਗਰ ਨੇ ਪੁਲੀਸ...
Advertisement
ਇੱਥੋਂ ਦੇ ਕੌਂਸਲਰ ਤੇ ਪੱਤਰਕਾਰ ਨੂੰ ਝੂਠੀਆਂ ਸ਼ਿਕਾਇਤਾਂ ਦੇ ਕੇ ਤੰਗ ਕਰਨ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਮਹਿਲਾ ਤੇ ਵਿਅਕਤੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਰਾਗ ਕੁਮਾਰ ਮਨਖੰਡ ਵਾਸੀ ਗੁਰੂ ਹਰਗੋਬਿੰਦ ਨਗਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਤੇ ਉਸ ਦੇ ਦੋਸਤ ਅਮਿਤ ਓਹਰੀ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਕੇ ਪੈਸੇ ਹੜੱਪਣ ਦੀ ਨੀਅਤ ਨਾਲ ਉਨ੍ਹਾਂ ਖਿਲਾਫ਼ ਵਾਰ ਵਾਰ ਝੂਠੀਆਂ ਦਰਖਾਸਤਾਂ ਦੇ ਕੇ ਤੰਗ ਕਰ ਰਹੀ ਹੈ। ਇਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਹਰਸ਼ਦੀਪ ਕੌਰ ਵਾਸੀ ਅਰਬਨ ਅਸਟੇਟ ਜਲੰਧਰ, ਇੰਦਰਜੀਤ ਸਿੰਘ ਵਾਸੀ ਵਿਕਾਸ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement
