ਵਾਲੀਆਂ ਝਪਟਣ ਵਾਲਿਆਂ ਖ਼ਿਲਾਫ਼ ਕੇਸ ਦਰਜ
ਪੱਤਰ ਪ੍ਰੇਰਕ ਕਪੂਰਥਲਾ, 8 ਮਈ ਮਹਿਲਾ ਦੀਆਂ ਵਾਲੀਆਂ ਝਪਟ ਕੇ ਲੈ ਜਾਣ ਦੇ ਸਬੰਧ ’ਚ ਸਿਟੀ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਧਾਰਾ 304, 3(5) ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸਲੋਚਨਾ ਦੇਵੀ ਵਾਸੀ ਗੁਰੂ ਤੇਗ ਬਹਾਦਰ ਨਗਰ ਕਪੂਰਥਲਾ ਨੇ...
Advertisement
ਪੱਤਰ ਪ੍ਰੇਰਕ
ਕਪੂਰਥਲਾ, 8 ਮਈ
Advertisement
ਮਹਿਲਾ ਦੀਆਂ ਵਾਲੀਆਂ ਝਪਟ ਕੇ ਲੈ ਜਾਣ ਦੇ ਸਬੰਧ ’ਚ ਸਿਟੀ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਧਾਰਾ 304, 3(5) ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸਲੋਚਨਾ ਦੇਵੀ ਵਾਸੀ ਗੁਰੂ ਤੇਗ ਬਹਾਦਰ ਨਗਰ ਕਪੂਰਥਲਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 6 ਜੂਨ ਨੂੰ ਉਹ ਆਪਣੇ ਪਤੀ ਪ੍ਰਦੀਪ ਕੁਮਾਰ ਨਾਲ ਐਕਟਿਵਾ ’ਤੇ ਸ਼ਹਿਰ ਕਪੂਰਥਲਾ ਜਾ ਰਹੇ ਸੀ ਜਦੋਂ ਉਹ ਸ਼ੈਖੁਪੁਰ ਕੋਲ ਪੁੱਜੇ ਤਾਂ ਮੋਟਰਸਾਈਕਲ ’ਤੇ ਦੋ ਲੜਕੇ ਆਏ ਤੇ ਉਸ ਦੇ ਕੰਨਾ ’ਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਲੈ ਗਏ। ਇਸ ਸਬੰਧ ’ਚ ਪੁਲੀਸ ਨੇ ਅਮਰੀਕ ਸਿੰਘ ਵਾਸੀ ਪਿੰਡ ਕਾਦੀਆ ਤੇ ਰਣਜੀਤ ਸਿੰਘ ਵਾਸੀ ਪਿੰਡ ਕੋਟ ਸਦੀਕ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement