ਘਰ ’ਚੋਂ ਸਾਮਾਨ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
ਘਰ ’ਚੋਂ ਸਾਮਾਨ ਚੋਰੀ ਕਰਕੇ ਲੈ ਜਾਣ ਦੇ ਮਾਮਲੇ ’ਚ ਸਦਰ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਅਸ਼ੀਸ਼ ਦੇਵ ਵਾਸੀ ਸੂਖਚੈਨ ਨਗਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਘਰ ਨੇੜੇ ਪੰਪ...
Advertisement
ਘਰ ’ਚੋਂ ਸਾਮਾਨ ਚੋਰੀ ਕਰਕੇ ਲੈ ਜਾਣ ਦੇ ਮਾਮਲੇ ’ਚ ਸਦਰ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਸ਼ਿਕਾਇਤ ਕਰਤਾ ਅਸ਼ੀਸ਼ ਦੇਵ ਵਾਸੀ ਸੂਖਚੈਨ ਨਗਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਘਰ ਨੇੜੇ ਪੰਪ ਜੀ ਟੀ ਰੋਡ ਸੂਖਚੈਨ ਨਗਰ ਫਗਵਾੜਾ ਵਿੱਚ ਹੈ ਪਰ ਉਹ ਪਟਿਆਲਾ ’ਚ ਰਹਿੰਦੇ ਹਨ। 2 ਅਕਤੂਬਰ ਨੂੰ ਉਨ੍ਹਾਂ ਨੂੰ ਗੁਆਂਢੀ ਨਿਰਮਲ ਸਿੰਘ ਦਾ ਫ਼ੋਨ ਆਇਆ ਕਿ ਉਨ੍ਹਾਂ ਦੇ ਘਰ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ ਹਨ। ਜਿਸ ’ਤੇ ਉਨ੍ਹਾਂ ਆ ਕੇ ਦੇਖਿਆ ਤਾਂ ਅੰਦਰੋਂ ਘਰ ਦੇ ਮੇਨ ਗੇਟ ਦਾ ਤਾਲਾ ਟੁੱਟਾ ਹੋਇਆ ਸੀ ਤੇ ਅੰਦਰੋਂ ਸਾਮਾਨ ਟੂਟੀਆਂ, ਲੈਪਟਾਪ ਤੇ ਹੋਰ ਸਾਮਾਨ ਚੋਰੀ ਸੀ। ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
Advertisement
Advertisement