DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੁੱਟਮਾਰ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ

ਪੱਤਰ ਪ੍ਰੇਰਕ ਲਹਿਰਾਗਾਗਾ, 8 ਜੂਨ ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਵਿੱਚ ਇੱਕ ਵਿਅਕਤੀ ਦੀ ਕੁੱਟਮਾਰ ਦੇ ਦੋਸ਼ ਹੇਠ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੀੜਤ ਜੋਤੀ ਸਿੰਘ ਪੁੱਤਰ ਮਿੱਠੂ ਸਿੰਘ ਨੇ ਛਾਜਲੀ ਪੁਲੀਸ ਨੂੰ...

  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਲਹਿਰਾਗਾਗਾ, 8 ਜੂਨ

Advertisement

ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਵਿੱਚ ਇੱਕ ਵਿਅਕਤੀ ਦੀ ਕੁੱਟਮਾਰ ਦੇ ਦੋਸ਼ ਹੇਠ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੀੜਤ ਜੋਤੀ ਸਿੰਘ ਪੁੱਤਰ ਮਿੱਠੂ ਸਿੰਘ ਨੇ ਛਾਜਲੀ ਪੁਲੀਸ ਨੂੰ ਦੱਸਿਆ ਕਿ ਉਹ ਸ਼ਾਮ ਨੂੰ ਆਪਣੇ ਖੇਤ ਵਿਚ ਕੰਮ ਕਰ ਰਿਹਾ ਸੀ। ਇਸ ਦੌਰਾਨ ਮਲਕੀਤ ਸਿੰਘ, ਜੁਗਰਾਜ ਸਿੰਘ ਅਤੇ ਹਰਦੀਪ ਸਿੰਘ ਕਾਰ ਵਿੱਚ ਆਏ ਅਤੇ ਉਸ ’ਤੇ ਹਮਲਾ ਕਰ ਦਿੱਤਾ। ਇਹ ਮਾਮਲਾ ਪੁਰਾਣੀ ਰੰਜ਼ਿਸ਼ ਦਾ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਉਸ ਦਾ ਮੋਬਾਈਲ ਫੋਨ ਵੀ ਤੋੜ ਦਿੱਤਾ ਗਿਆ। ਛਾਜਲੀ ਪੁਲੀਸ ਨੇ ਦੱਸਿਆ ਕਿ ਇਸ ਸ਼ਿਕਾਇਤ ’ਤੇ ਮਲਕੀਤ ਸਿੰਘ, ਜੁਗਰਾਜ ਸਿੰਘ ਅਤੇ ਹਰਦੀਪ ਸਿੰਘ ਵਾਸੀ ਗੋਬਿੰਦਗੜ੍ਹ ਜੇਜੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
×