ਕੁੱਟਮਾਰ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਕੇਸ ਦਰਜ
ਰਿਹਾਣਾ ਜੱਟਾਂ ਵਿਖੇ ਇੱਕ ਮਹਿਲਾ ਦੀ ਕੁੱਟਮਾਰ ਕਰਨ ਦੇ ਸਬੰਧ ’ਚ ਰਾਵਲਪਿੰਡੀ ਪੁਲੀਸ ਨੇ ਨੌਜਵਾਨ ਖ਼ਿਲਾਫ਼ ਧਾਰਾ 74, 115(2) 3(5) ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਬਲਜੀਤ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਰਿਹਾਣਾ ਜੱਟਾਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ...
Advertisement
ਰਿਹਾਣਾ ਜੱਟਾਂ ਵਿਖੇ ਇੱਕ ਮਹਿਲਾ ਦੀ ਕੁੱਟਮਾਰ ਕਰਨ ਦੇ ਸਬੰਧ ’ਚ ਰਾਵਲਪਿੰਡੀ ਪੁਲੀਸ ਨੇ ਨੌਜਵਾਨ ਖ਼ਿਲਾਫ਼ ਧਾਰਾ 74, 115(2) 3(5) ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਬਲਜੀਤ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਰਿਹਾਣਾ ਜੱਟਾਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਨੌਜਵਾਨ ਵੱਲੋਂ ਸਿਰ ਤੋਂ ਚੁੰਨੀ ਉਤਾਰ ਕੇ ਮਰਿਆਦਾ ਭੰਗ ਕੀਤੀ ਗਈ ਤੇ ਬੇਇੱਜ਼ਤ ਕੀਤਾ ਤੇ ਗਾਲੀ-ਗਲੋਚ ਕਰਕੇ ਕੁੱਟਮਾਰ ਕੀਤੀ। ਇਸ ਸਬੰਧੀ ਪੁਲੀਸ ਨੇ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਰਣਜੀਤ ਸਿੰਘ ਵਾਸੀ ਰਿਹਾਣਾ ਜੱਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement