ਸੜਕ ਹਾਦਸੇ ਸਬੰਧੀ ਕੇਸ ਦਰਜ
ਪੱਤਰ ਪ੍ਰੇਰਕ ਫਗਵਾੜਾ, 3 ਅਪਰੈਲ ਕਾਰ ਦੀ ਫੇਟ ਲੱਗਣ ਕਾਰਨ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੇ ਮਾਮਲੇ ’ਚ ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਧਰਮਿੰਦਰ ਕੁਮਾਰ ਪੁੱਤਰ ਧਰਮਪਾਲ ਵਾਸੀ ਬਘਾਣਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ...
Advertisement
ਪੱਤਰ ਪ੍ਰੇਰਕ
ਫਗਵਾੜਾ, 3 ਅਪਰੈਲ
Advertisement
ਕਾਰ ਦੀ ਫੇਟ ਲੱਗਣ ਕਾਰਨ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੇ ਮਾਮਲੇ ’ਚ ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਧਰਮਿੰਦਰ ਕੁਮਾਰ ਪੁੱਤਰ ਧਰਮਪਾਲ ਵਾਸੀ ਬਘਾਣਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 19 ਮਾਰਚ ਨੂੰ ਉਹ ਡਿਊਟੀ ਖ਼ਤਮ ਕਰਕੇ ਪਿੰਡ ਬਘਾਣਾ ਨੂੰ ਮੋਟਰਸਾਈਕਲ ’ਤੇ ਜਾ ਰਿਹਾ ਸੀ। ਜਦੋਂ ਉਹ ਸਾਹਨੀ ਮੋੜ ਲਾਗੇ ਪੁੱਜਾ ਤਾਂ ਕਾਰ ਡਰਾਈਵਰ ਨੇ ਕਾਰ ਤੇਜ਼ ਰਫ਼ਤਾਰ ਨਾਲ ਲਿਆ ਕੇ ਮਾਰੀ ਤੇ ਉਸ ਨੂੰ ਜ਼ਖਮੀ ਕਰ ਦਿੱਤਾ। ਇਸ ਸਬੰਧ ’ਚ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement
×

