ਫਾਇਰਿੰਗ ਕਰਨ ਦੇ ਦੋਸ਼ ਹੇਠ ’ਚ ਦਰਜਨ ਤੋਂ ਵੱਧ ਖਿਲਾਫ਼ ਕੇਸ ਦਰਜ
ਨਿੱਜੀ ਪੱਤਰ ਪ੍ਰੇਰਕ ਕਪੂਰਥਲਾ, 12 ਜੂਨ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਵਿੱਚ ਫ਼ਾਇਰਿੰਗ ਕਰਕੇ ਇੱਕ ਨੌਜਵਾਨ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਅੱਧੀ ਦਰਜ਼ਨ ਤੋਂ ਵੱਧ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਡੀਐੱਸਪੀ ਹਰਗੁਰਦੇਵ ਸਿੰਘ ਨੇ ਦੱਸਿਆ...
Advertisement
ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 12 ਜੂਨ
Advertisement
ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਵਿੱਚ ਫ਼ਾਇਰਿੰਗ ਕਰਕੇ ਇੱਕ ਨੌਜਵਾਨ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਅੱਧੀ ਦਰਜ਼ਨ ਤੋਂ ਵੱਧ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਡੀਐੱਸਪੀ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬੋਬੀ ਵਾਸੀ ਗਰਾਰੀ ਚੌਕ ਸੁਲਤਾਨਪੁਰ ਲੋਧੀ ਆਪਣੇ ਦੋਸਤ ਮਨਪ੍ਰੀਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਨਵੀਂ ਦਾਣਾ ਮੰਡੀ ਵਿੱਚ ਇਕੱਠੇ ਹੋਏ। ਜਿੱਥੇ ਗੁਰਚੇਤ ਸਿੰਘ, ਕਟਾਰੀਆ ਥਾਰ ਵਾਲਾ ਸਮੇਤ ਦੋ ਗੱਡੀਆਂ ਕਰੀਬ ਇੱਕ ਦਰਜਨ ਵਿਅਕਤੀ ਆਪਸ ’ਚ ਗੱਲਬਾਤ ਕਰ ਰਹੇ ਸੀ ਤਾਂ ਇਨ੍ਹਾਂ ’ਚੋਂ ਇੱਕ ਨੌਜਵਾਨ ਨੇ ਉਨ੍ਹਾਂ ਵੱਲ ਮਾਰ ਦੇਣ ਦੀ ਨੀਅਤ ਨਾਲ ਪਿਸਤੌਲ ਤਾਣਿਆ ਤਾਂ ਉਹ ਆਪਣੀ ਜਾਨ ਬਚਾਉਣ ਲਈ ਭੱਜਣ ਲੱਗੇ ਤਾਂ ਉਨ੍ਹਾਂ ਨੇ ਫ਼ਾਇਰਿੰਗ ਕਰ ਦਿੱਤੀ ਤੇ ਗੋਲੀ ਉਸ ਦੇ ਚੂਲੇ ’ਚ ਲੱਗੀ। ਜਿਸ ਸਬੰਧ ’ਚ ਪੁਲੀਸ ਨੇ ਗੁਰਚੇਤ ਸਿੰਘ ਉਰਫ਼ ਚੇਤਾ ਵਾਸੀ ਸੇਖਖਮਾਗਾ, ਕਟਾਰੀਆ ਥਾਰ ਤੇ 10-12 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Advertisement
×