ਘਰ ’ਚੋਂ ਲੱਖਾਂ ਰੁਪਏ ਦੀ ਨਕਦੀ ਤੇ ਸੋਨਾ ਚੋਰੀ
ਥਾਣਾ ਮੇਹਟੀਆਣਾ ਅਧੀਨ ਆਉਂਦੇ ਪਿੰਡ ਟੋਡਰਪੁਰ ਵਿਖੇ ਬੀਤੀ ਰਾਤ ਤਿੰਨ ਹਥਿਆਰਬੰਦ ਵਿਅਕਤੀ ਇਕ ਘਰ ਵਿੱਚੋਂ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਖੋਹ ਕੇ ਲੈ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਵਿਅਕਤੀ ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਗੁਰਦੀਪ ਸਿੰਘ ਨਾਂਅ ਦੇ...
Advertisement
ਥਾਣਾ ਮੇਹਟੀਆਣਾ ਅਧੀਨ ਆਉਂਦੇ ਪਿੰਡ ਟੋਡਰਪੁਰ ਵਿਖੇ ਬੀਤੀ ਰਾਤ ਤਿੰਨ ਹਥਿਆਰਬੰਦ ਵਿਅਕਤੀ ਇਕ ਘਰ ਵਿੱਚੋਂ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਖੋਹ ਕੇ ਲੈ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਵਿਅਕਤੀ ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਗੁਰਦੀਪ ਸਿੰਘ ਨਾਂਅ ਦੇ ਵਿਅਕਤੀ ਦੇ ਘਰ ਕੰਧ ਟੱਪ ਕੇ ਦਾਖਿਲ ਹੋਏ। ਇਸ ਪਿੱਛੋਂ ਉਹ ਘਰ ਦਾ ਲੱਕੜ ਦਾ ਦਰਵਾਜ਼ਾ ਤੋੜ ਕੇ ਅੰਦਰ ਚਲੇ ਗਏ। ਉਨ੍ਹਾਂ ਨੇ ਗੁਰਦੀਪ ਸਿੰਘ ਦੀ ਨੂੰਹ ਜਸਪ੍ਰੀਤ ਕੌਰ ਨੂੰ ਘੇਰ ਲਿਆ ਅਤੇ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਉਨ੍ਹਾਂ ਜਸਪ੍ਰੀਤ ਨੂੰ ਧਮਕੀ ਦਿੱਤੀ ਕਿ ਜੇਕਰ ਸਾਮਾਨ ਉਨ੍ਹਾਂ ਦੇ ਹਵਾਲੇ ਨਾ ਕੀਤਾ ਤਾਂ ਉਹ ਉਸ ਨੂੰ ਮਾਰ ਦੇਣਗੇ। ਉਹ ਘਰ ’ਚ ਪਈ ਸਾਰੀ ਨਕਦੀ ਤੇ ਸੋਨਾ ਲੈ ਕੇ ਉਹ ਫਰਾਰ ਹੋ ਗਏ। ਇਸ ਦੌਰਾਨ ਮੌਕਾ ਪਾ ਕੇ ਗੁਰਦੀਪ ਸਿੰਘ ਬਾਹਰ ਨਿਕਲ ਗਿਆ ਜਿਸ ਨੇ ਗੁਆਂਢੀਆਂ ਨੂੰ ਸੂਚਿਤ ਕੀਤਾ ਪਰ ਜਦੋਂ ਤੱਕ ਕੋਈ ਮੱਦਦ ਲਈ ਪਹੁੰਚਦਾ, ਦੋਸ਼ੀ ਫਰਾਰ ਹੋ ਚੁੱਕੇ ਸਨ। ਸੀਸੀਟੀਵੀ ਦੀ ਫੁਟੇਜ ਅਨੁਸਾਰ ਇਹ ਸਾਰਾ ਕਾਂਡ 7-8 ਮਿੰਟ ’ਚ ਹੋ ਗਿਆ। ਜਸਪ੍ਰੀਤ ਦੇ ਦੱਸਣ ਅਨੁਸਾਰ ਚੋਰ ਲਗਭਗ 25 ਤੋਲੇ ਸੋਨਾ, 6 ਲੱਖ ਰੁਪਏ ਦੀ ਨਕਦੀ ਤੇ ਦੋ ਹਜ਼ਾਰ ਅਮਰੀਕਨ ਡਾਲਰ ਲੈ ਗਏ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਿਵਾਰ ਦੇ ਬਿਆਨ ਲਏ। ਡੀਐੱਸਪੀ ਪਲਵਿੰਦਰ ਸਿੰਘ ਨੇ ਕਿਹਾ ਕਿ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
Advertisement
Advertisement