ਪੱਤਰ ਪ੍ਰੇਰਕ
ਫਗਵਾੜਾ, 3 ਮਈ
ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਅੱਜ ਪਿੰਡ ਖਾਟੀ ਧਾਮ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਮਾਗਮ ’ਚ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਮਾਰਕਟੀ ਕਮੇਟੀ ਚੇਅਰਮੈਨ ਨਰੇਸ਼ ਭਾਰਦਵਾਜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਦਰ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਲੋਂ ਦਿੱਤੀ ਗਈ 10 ਕਰੋੜ ਰੁਪਏ ਦੀ ਰਾਸ਼ੀ ਡਿਪਟੀ ਕਮਿਸ਼ਨਰ ਪਾਸ ਪੁੱਜ ਗਈ ਹੈ, ਉਨ੍ਹਾਂ ਪ੍ਰਬੰਧਕਾਂ ਨੂੰ ਮਾਸਟਰ ਪਲੈਨ ਤਿਆਰ ਕਰਵਾਉਣ ਤਾਂ ਜੋ ਇਹ ਰਾਸ਼ੀ ਖ਼ਰਚ ਕੇ ਵਿਕਾਸ ਹੋ ਸਕੇ। ਇਸ ਮੌਕੇ ਅਮਰੀਕਾ ਰਹਿੰਦੇ ਭਾਰਦਵਾਜ ਪਰਿਵਾਰ ਨੇ ਨਵੀਂ ਐਬੂਲੈਂਸ ਵੀ ਪ੍ਰਬੰਧਕਾਂ ਨੂੰ ਭੇਟ ਕੀਤੀ। ਇਸ ਮੌਕੇ ਹਿੰਦੋਸਤਾਨ ਬਲੱਡ ਡੋਨਰਜ਼ ਕਲੱਬ ਵਲੋਂ ਲਗਾਏ ਖੂਨਦਾਨ ਕੈਂਪ ’ਚ 35 ਖੂਨਦਾਨੀਆਂ ਨੇ ਖੂਨਦਾਨ ਕੀਤਾ।
ਆਦਮਪੁਰ (ਪੱਤਰ ਪ੍ਰੇਰਕ): ਇਥੋਂ ਦੀ ਬ੍ਰਾਹਮਣ ਸਭਾ ਅਤੇ ਯੂਵਾ ਬ੍ਰਾਹਮਣ ਸਭਾ ਵਲੋਂ ਭਗਵਾਨ ਪਰਸ਼ੂਰਾਮ ਦੀ ਜੈਅੰਤੀ ਮਨਾਈ ਗਈ।