ਚਾਰ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਮਨਾਏ
ਪੱਤਰ ਪ੍ਰੇਰਕ
ਅੰਮ੍ਰਿਤਸਰ, 17 ਮਈ
ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਉਤਸ਼ਾਹ, ਪ੍ਰੇਰਨਾ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਬੀਆਂ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਅਰਜਨ ਦੇਵ ਜੀ, ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸ਼ਰਧਾ, ਸਤਿਕਾਰ ਤੇ ਨਿਮਰ ਭਾਵਨਾ ਨਾਲ ਮਨਾਇਆ ਗਿਆ। ਬੀਬੀ ਕੌਲਾਂ ਜੀ ਭਲਾਈ ਕੇਂਦਰ ਸੁਖਮਨੀ ਸੇਵਾ ਸੁਸਾਇਟੀ ਦੀ ਮੁਖੀ ਬੀਬੀ ਪਰਮਜੀਤ ਕੌਰ ਪੰਮਾ ਦੇ ਜਥੇ ਸਮੇਤ ਹੋਰ ਵੀ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਨੇ ਇਸ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਵੱਲੋਂ ਗੁਰੂ ਕੇ ਲੰਗਰ ਤੇ ਠੰਢੇੇ-ਮਿੱਠੇ ਜਲ ਦੀਆਂ ਛਬੀਲਾਂ ਦੀਆਂ ਸੇਵਾਵਾਂ ਅਤੁੱਟ ਵਰਤੀਆਂ। ਬੀਬੀ ਪਰਮਜੀਤ ਕੌਰ ਪੰਮਾ ਦੇ ਜਥੇ ਦੀਆਂ ਬੀਬੀਆਂ ਨੇ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਗੁਰੂ ਸਾਹਿਬਾਨਾਂ ਦੇ ਰਚਿਤ ਸ਼ਬਦਾਂ ਨੂੰ ਮਿੱਠੀ ਤੇ ਰਸੀਲੀ ਸੁਰ ਵਿੱਚ ਕੀਰਤਨ ਕੀਤਾ।